ਕਟਾਰੀਆਂ, 4 ਜੂਨ (ਪ੍ਰੇਮੀ ਸੰਧਵਾਂ)-ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਸਤਵੀਰ ਸਿੰਘ ਪਿੱਲੀ ਝਿੱਕੀ, ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਯੂਥ ਆਗੂ ਦਰਬਜੀਤ ਸਿੰਘ ਪੂੰਨੀਆ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਉਪ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੇ ਡੀਜ਼ਲ ਦੀਆ ਕੀਮਤਾਂ ਵਿਚ ਕੀਤੇ ਗਏ ਵਾਧੇ ਦਾ ਵਿਰੋਧ ਕਰਦਿਆਂ ਕਿਹਾ ਕਿ ਮਹਿੰਗੇ ਖੇਤੀ ਖਰਚਿਆਂ ਕਰਕੇ ਕਿਸਾਨ ਤਾਂ ਪਹਿਲਾਂ ਹੀ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਦਾ ਝੰਬਿਆ ਮਰ-ਮਰ ਕੇ ਦਿਨ ਕਟੀ ਕਰ ਰਿਹਾ ਹੈ, ਉਪਰੋਂ ਡੀਜਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੇ ਕਿਸਾਨਾਂ ਨੂੰ ਹੋਰ ਵੀ ਗਹਿਰੀਆਂ ਸੋਚਾਂ ਵਿਚ ਡੋਬ ਦਿੱਤਾ ਹੈ ਕਿਉਂਕਿ ਪਹਿਲਾਂ ਹੀ ਖਾਦਾਂ, ਬੀਜਾਂ ਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਹੁਣ ਡੀਜ਼ਲ ਮਹਿੰਗਾ ਹੋਣ ਨਾਲ ਟਰੈਕਟਰ, ਟਿਊਬਵੈੱਲ ਤੇ ਹੋਰ ਖੇਤੀਬਾੜੀ ਮਸ਼ੀਨਰੀ ਚਲਾਉਣਾ ਵੀ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡੀਜਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਨਾ ਲਿਆ ਤਾਂ ਉਹ ਕਿਸਾਨ ਮਜ਼ਦੂਰਾਂ ਨੂੰ ਨਾਲ ਲੈ ਕੇ ਸਰਕਾਰ