28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੰਤ ਬਾਬਾ ਗੁਰਮੇਲ ਸਿੰਘ ਗੋਸਲਾਂ ਦੀ ਬਰਸੀ 'ਤੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 05-06-2026
ਬੰਗਾ, 4 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਕੁਟੀਆ ਪਿੰਡ ਗੋਸਲਾਂ ਦੇ ਗੱਦੀਨਸ਼ੀਨ ਸੰਤ ਬਾਬਾ ਗੁਰਮੇਲ ਸਿੰਘ ਦੀ ਬਰਸੀ 'ਤੇ ਸਮਾਗਮ 6 ਜੂਨ ਨੂੰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸੇ ਦਿਨ ਸੰਤ ਬਾਬਾ ਗੁਰਮੇਲ ਸਿੰਘ ਦੇ ਅੰਗੀਠਾ ਸਾਹਿਬ ਦਾ ਨੀਂਹ ਪੱਥਰ ਸੰਤ ਮਹਾਂਪੁਰਸ਼ਾਂ ਦੇ ਕਰ ਕਮਲਾਂ ਨਾਲ ਰੱਖਿਆ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਰਾਗੀ ਕੀਰਤਨੀ ਜਥੇ ਕੀਰਤਨ ਅਤੇ ਗੁਰਬਾਣੀ ਸ਼ਬਦ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਮਜਾਰੀ ਵਿਖੇ ਸਰਪੰਚਾਂ ਦੀ ਮੀਟਿੰਗ 10 ਨੂੰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬੱਬਰ ਕਰਮ ਸਿੰਘ ਸਕੂਲ ਦੌਲਤਪੁਰ ਨੂੰ ਦਿੱਤੀ ਲੱਖ ਦੀ ਸਾਲਾਨਾ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।