26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕਟਾਰੀਆਂ ਪੁਲਿਸ ਵਲੋਂ ਵਾਹਨਾਂ ਦੀ ਜਾਂਚ

ਅਜੀਤ ਡੈਸਕ 05-06-2026
ਕਟਾਰੀਆਂ, 4 ਜੂਨ (ਪ੍ਰੇਮੀ ਸੰਧਵਾਂ)-ਥਾਣਾ ਬਹਿਰਾਮ ਅਧੀਨ ਪੈਂਦੀ ਪੁਲਿਸ ਚੌਕੀ ਕਟਾਰੀਆਂ ਦੇ ਸਬ ਇੰਸਪੈਕਟਰ ਮਹਿੰਦਰ ਪਾਲ ਤੇ ਏ. ਐਸ. ਆਈ. ਰਾਜੇਸ਼ ਕੁਮਾਰ ਆਦਿ ਪੁਲਿਸ ਮੁਲਾਜ਼ਮਾਂ ਵਲੋਂ ਕਟਾਰੀਆਂ ਬਸ ਅੱਡੇ 'ਤੇ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਫੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਅਜਿਹੇ ਨਾਕੇ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹਿਣਗੇ | ਸਬ ਇੰਸਪੈਕਟਰ ਮਹਿੰਦਰ ਪਾਲ ਤੇ ਏ. ਐਸ. ਆਈ ਰਾਜੇਸ਼ ਕੁਮਾਰ ਨਡਾਲੋਂ ਨੇ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਿਚ ਕੋਈ ਨਸ਼ਾ ਵੇਚਦਾ ਜਾਂ ਪੀਂਦਾ ਹੋਵੇ ਉਸ ਦੀ ਇਤਲਾਹ ਤੁਰੰਤ ਨਜ਼ਦੀਕੀ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਏ. ਐਸ. ਆਈ. ਰਾਜੇਸ਼ ਕੁਮਾਰ ਆਦਿ ਹਾਜਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਜ਼ਾਹਰਾ 22 ਨੂੰ ਅਗਲੀ ਖ਼ਬਰ ਧੌਲ ਵਿਖੇ ਲਾਭ ਪਾਤਰੀਆਂ ਨੂੰ ਵੰਡੀਆਂ ਰਾਸ਼ਨ ਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।