ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਫਾਸ਼ੀਵਾਦ ਵਿਰੋਧੀ ਫੋਰਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ, ਜਿਸ ਨੂੰ ਕੁਲਵਿੰਦਰ ਸਿੰਘ ਵੜੈਚ, ਜਸਵਿੰਦਰ ਭੰਗਲ ਤੇ ਕੁਲਦੀਪ ਸਿੰਘ ਦੌੜਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਜਮਹੂਰੀ ਹੱਕਾਂ ਦੀ ਸਪੇਸ ਘਟਦੀ ਜਾ ਰਹੀ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਭਾਜਪਾ-ਆਰ. ਐਸ. ਐਸ. ਸਰਕਾਰ ਵਲੋਂ ਦੇਸ਼ ਦੇ ਜਮਹੂਰੀ ਤੇ ਫੈਡਰਲ ਢਾਂਚੇ 'ਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ | ਬੇਰੁਜ਼ਗਾਰੀ, ਮਹਿੰਗਾਈ ਸਿਖ਼ਰਾਂ ਛੂਹ ਰਹੀ ਹੈ | ਲੋਕ ਪੱਖੀ ਮੁੱਦਿਆਂ 'ਤੇ ਫਾਸ਼ੀਵਾਦੀ ਹਮਲਿਆਂ ਵਿਰੋਧੀ ਫੋਰਮ ਵਲੋਂ 22 ਜੂਨ ਨੂੰ ਜ਼ਿਲ੍ਹਾ ਪੱਧਰੀ ਮੁਜ਼ਾਹਰਾ ਕਰਕੇ ਰਾਸ਼ਟਰਪਤੀ ਦੇ ਨਾਂਅ ਡੀ. ਸੀ. ਨੂੰ ਮੰਗ-ਪੱਤਰ ਦਿੱਤਾ ਜਾਵੇਗਾ |