30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਪਣੇ ਹੱਕ ਮੰਗ ਰਹੇ ਨੌਜਵਾਨਾਂ 'ਤੇ ਕਰਵਾਇਆ ਤਸ਼ੱਦਦ ਸਰਕਾਰ ਲਈ ਸ਼ਰਮਨਾਕ-ਕਿਸਾਨ ਆਗੂ

ਅਜੀਤ ਡੈਸਕ 07-06-2026

ਮਜਾਰੀ/ਸਾਹਿਬਾ, 6 ਜੂਨ (ਨਿਰਮਲਜੀਤ ਸਿੰਘ ਚਾਹਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ, ਗੁਰਦੀਪ ਸਿੰਘ ਮੰਡੇਰ ਤੇ ਜਥੇ: ਮੋਹਣ ਸਿੰਘ ਟੱਪਰੀਆਂ ਨੇ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ 2600 ਲਾਈਨਮੈਨ ਅਪ੍ਰੈਟਸ਼ਿਪ ਯੂਨੀਅਨ ਦੇ ਨੌਜਵਾਨਾਂ 'ਤੇ ਸਰਕਾਰ ਨੇ ਪੁਲਿਸ ਵਲੋਂ ਕਰਵਾਏ ਅੰਨੇ੍ਹ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਵੋਟਾਂ ਬਟੋਰਨ ਲਈ ਭਗਵੰਤ ਮਾਨ ਕਹਿੰਦਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਹਰਾ ਪੈੱਨ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਚੱਲੇਗਾ ਪਰ ਅੱਜ ਨੌਕਰੀਆਂ ਮੰਗ ਰਹੇ ਪੰਜਾਬ ਦੇ ਨੌਜਵਾਨਾਂ 'ਤੇ ਪੁਲਿਸ ਦੁਆਰਾ ਤਸ਼ੱਦਦ ਕਰਵਾਇਆ ਜਾ ਰਿਹਾ ਹੈ ਤੇ ਨੌਕਰੀਆਂ ਦੂਸਰੇ ਸੂਬੇ ਦੇ ਲੋਕਾਂ ਨੂੰ ਦਿੱਲੀ ਵਾਲਿਆਂ ਦੇ ਕਹਿਣ 'ਤੇ ਦਿੱਤੀਆਂ ਜਾ ਰਹੀਆਂ ਹਨ | ਪੰਜਾਬ 'ਚ ਬੇਰੁਜ਼ਗਾਰੀ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਨੌਜਵਾਨ ਨਿਰਾਸ਼ਾ ਦੇ ਆਲਮ ਵਿਚ ਹਨ ਪਰ ਸਰਕਾਰ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਰ ਰਹੀ ਹੈ, ਜੋ ਹਕੀਕਤ ਤੋਂ ਕੋਹਾਂ ਦੂਰ ਹੈ | ਉਨ੍ਹਾਂ ਸਰਕਾਰ ਨੂੰ ਕਿਹਾ ਕਿ ਪੰਜਾਬ ਦੇ ਨੌਜਵਾਨਾਂ 'ਤੇ ਤਸ਼ੱਦਦ ਕਰਨ ਦੀ ਬਜਾਏ ਵੋਟਾਂ ਵੇਲੇ ਨੌਕਰੀਆਂ ਦੇਣ ਦੇ ਕੀਤੇ ਵਾਅਦੇ ਪੂਰੇ ਕਰੇ |

ਪਿਛਲੀ ਖ਼ਬਰ ਰੌਬੀ ਕੰਗ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਸੰਜੀਵ ਚੇਚੀ ਨੇ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਲਾਲਪੁਰ ਵਿਖੇ ਵਿਧਵਾ ਔਰਤ ਦੇ ਘਰ ਹੋਈ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।