30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੌਬੀ ਕੰਗ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਸੰਜੀਵ ਚੇਚੀ ਨੇ ਹਾਈਕਮਾਨ ਦਾ ਧੰਨਵਾਦ

ਅਜੀਤ ਡੈਸਕ 07-06-2026
ਬਲਾਚੌਰ, 6 ਜੂਨ (ਨਰੇਸ਼ ਧੌਲ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਯੂਥ ਆਗੂ ਰੌਬੀ ਕੰਗ ਨੂੰ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ | ਪੰਜਾਬ ਯੁਵਕ ਸੇਵਾਵਾਂ ਬੋਰਡ ਦੇ ਡਾਇਰੈਕਟਰ ਐਡਵੋਕੇਟ ਸੰਜੀਵ ਚੇਚੀ ਵਲੋਂ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਰੌਬੀ ਕੰਗ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸੰਜੀਵ ਚੇਚੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਹੀ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਮੌਕੇ ਦਿੱਤੇ ਗਏ ਸਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੀ ਯੂਥ ਵਿੰਗ ਨੂੰ ਪੂਰੀ ਤਰ੍ਹਾਂ ਤਰਜੀਹ ਦਿੱਤੀ ਜਾਵੇਗੀ | ਚੇਚੀ ਨੇ ਕਿਹਾ ਕਿ ਪਾਰਟੀ ਵਿਚ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਅੱਗੇ ਵਧਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰੌਬੀ ਕੰਗ ਵਰਗੇ ਸਰਗਰਮ ਨੌਜਵਾਨ ਆਗੂਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਜ਼ਿੰਮੇਵਾਰੀਆਂ ਅਤੇ ਸਰਕਾਰੀ ਅਹੁਦਿਆਂ ਲਈ ਵੀ ਵਿਚਾਰਿਆ ਜਾ ਸਕਦਾ ਹੈ |
ਪਿਛਲੀ ਖ਼ਬਰ ਪੰਜਾਬ 'ਚ ਅਮਨ-ਕਾਨੂੰਨ ਢਹਿ-ਢੇਰੀ, ਲੋਕ ਡਰ ਦੇ ਸਾਏ ਹੇਠ-ਅਜੇ ਮੰਗੂਪੁਰ ਅਗਲੀ ਖ਼ਬਰ ਆਪਣੇ ਹੱਕ ਮੰਗ ਰਹੇ ਨੌਜਵਾਨਾਂ 'ਤੇ ਕਰਵਾਇਆ ਤਸ਼ੱਦਦ ਸਰਕਾਰ ਲਈ ਸ਼ਰਮਨਾਕ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।