29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ 'ਚ ਅਮਨ-ਕਾਨੂੰਨ ਢਹਿ-ਢੇਰੀ, ਲੋਕ ਡਰ ਦੇ ਸਾਏ ਹੇਠ-ਅਜੇ ਮੰਗੂਪੁਰ

ਅਜੀਤ ਡੈਸਕ 07-06-2026
ਜਾਡਲਾ, 6 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਪੰਜਾਬ ਦੇ ਵਿਗੜਦੇ ਹਾਲਾਤ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ | ਕਸਬਾ ਜਾਡਲਾ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ 'ਚ ਅਸੁਰੱਖਿਆ ਦੀ ਭਾਵਨਾ ਵਧ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਲੁੱਟ-ਖੋਹ, ਕਤਲ ਤੇ ਦਿਨ-ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਵਰਤੋਂ 'ਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਡਰ ਦੇ ਸਾਏ ਹੇਠ ਜਿਉਣ ਲਈ ਮਜ਼ਬੂਰ ਹਨ | ਪੁਲਿਸ ਪ੍ਰਸ਼ਾਸਨ ਅਜਿਹੇ ਅਨਸਰਾਂ 'ਤੇ ਨਕੇਲ ਕੱਸਣ 'ਚ ਨਾਕਾਮ ਰਿਹਾ ਹੈ | ਕਾਂਗਰਸ ਪਾਰਟੀ ਦੇ ਭਵਿੱਖ ਬਾਰੇ ਗੱਲ ਕਰਦਿਆਂ ਅਜੇ ਮੰਗੂਪੁਰ ਨੇ ਦਾਅਵਾ ਕੀਤਾ ਕਿ ਨਵਾਂਸ਼ਹਿਰ ਜ਼ਿਲ੍ਹੇ ਸਮੇਤ ਕਾਂਗਰਸ ਪਾਰਟੀ ਪੂਰੇ ਦੁਆਬੇ 'ਚ ਵੱਡੀ ਜਿੱਤ ਹਾਸਿਲ ਕਰੇਗੀ |
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਾ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਰੌਬੀ ਕੰਗ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਸੰਜੀਵ ਚੇਚੀ ਨੇ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।