29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੱਕੀ ਵਲੋਂ ਕੱਚੇ ਬਿਜਲੀ ਮੁਲਾਜ਼ਮਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿੰਦਾ

ਅਜੀਤ ਡੈਸਕ 07-06-2026
ਬਲਾਚੌਰ, 6 ਜੂਨ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਰਾਜਵਿੰਦਰ ਸਿੰਘ ਲੱਕੀ ਨੇ ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕੱਚੇ ਬਿਜਲੀ ਮੁਲਾਜ਼ਮਾਂ ਉੱਪਰ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਆਮ ਆਦਮੀ ਪਾਰਟੀ ਸਰਕਾਰ ਦਾ ਅਸਲੀ ਮੁਲਾਜ਼ਮ ਵਿਰੋਧੀ ਤੇ ਤਾਨਾਸ਼ਾਹੀ ਚਿਹਰਾ ਲੋਕਾਂ ਸਾਹਮਣੇ ਲਿਆ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਉੱਪਰ ਲਾਠੀਆਂ ਵਰ੍ਹਾਉਣਾ ਬਹੁਤ ਹੀ ਨਿੰਦਣਯੋਗ ਤੇ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਆਪਣਾ ਹਠਧਰਮੀ ਰਵੱਈਆ ਨਾ ਬਦਲਿਆ ਤਾਂ ਭਾਜਪਾ ਮੁਲਾਜ਼ਮਾਂ ਦੇ ਹੱਕ ਵਿਚ ਸੰਘਰਸ਼ ਨੂੰ ਹੋਰ ਮਜ਼ਬੂਤ ਕਰੇਗੀ |
ਪਿਛਲੀ ਖ਼ਬਰ ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਪਿੰਡ ਲੋਹਟ ਨੇੜੇ ਟਰੈਕਟਰ-ਟਰਾਲੀ ਪਲਟੀ ਅਗਲੀ ਖ਼ਬਰ ਤਿੰਨ ਦਿਨਾਂ ਤੋਂ ਚੱਲ ਰਿਹਾ ਗੁਰਬਾਣੀ ਸੰਥਿਆ ਗੁਰਮਤਿ ਪ੍ਰਚਾਰ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।