29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਪਿੰਡ ਲੋਹਟ ਨੇੜੇ ਟਰੈਕਟਰ-ਟਰਾਲੀ ਪਲਟੀ

ਅਜੀਤ ਡੈਸਕ 07-06-2026

ਕਾਠਗੜ੍ਹ/ ਰੱਤੇਵਾਲ, 6 ਜੂਨ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਲੀਲ)-ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਪਿੰਡ ਲੋਹਟ ਦੇ ਨੇੜੇ ਇਕ ਟਰੈਕਟਰ-ਟਰਾਲੀ ਸੜਕ ਦੇ ਵਿਚਕਾਰ ਅਚਾਨਕ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਹਾਦਸੇ ਕਾਰਨ ਸੜਕ 'ਤੇ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਸੰਬੰਧੀ ਸੜਕ ਸੁਰੱਖਿਆ ਫੋਰਸ ਰੂਟ ਨੰਬਰ 88403 (ਬਲਾਚੌਰ ਤੋਂ ਰੋਪੜ ਹੈੱਡ) ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਲੋਹਟ ਕੋਲ ਮੁੱਖ ਸੜਕ ਉੱਪਰ ਇਕ ਟਰਾਲੀ ਪਲਟ ਗਈ ਹੈ, ਜਿਸ ਤੋਂ ਬਾਅਦ ਐੱਸ. ਐੱਸ. ਐੱਫ. ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ | ਮੌਕੇ 'ਤੇ ਜਾ ਕੇ ਦੇਖਿਆ ਗਿਆ ਕਿ ਇਕ ਟਰੈਕਟਰ-ਟਰਾਲੀ (ਨੰਬਰ: ਪੀ ਬੀ 29-ਟੀ-2921) ਅਚਾਨਕ ਸੰਤੁਲਨ ਵਿਗੜਨ ਕਾਰਨ ਸੜਕ ਦੇ ਵਿਚਕਾਰ ਹੀ ਪਲਟ ਗਈ ਸੀ | ਇਸ ਟਰੈਕਟਰ-ਟਰਾਲੀ ਨੂੰ ਆਲਮਦੀਨ ਪੁੱਤਰ ਰੌਸ਼ਨਦੀਨ, ਵਾਸੀ ਭਾਰਟਾ ਖੁਰਦ (ਰਾਹੋਂ) ਚਲਾ ਰਿਹਾ ਸੀ | ਹਾਦਸੇ ਕਾਰਨ ਹਾਈਵੇ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਸਨ | ਐਸ. ਐਸ. ਐਫ. ਟੀਮ ਵਲੋਂ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਨੈਸ਼ਨਲ ਹਾਈਵੇ ਅਥਾਰਿਟੀ ਦੀ ਰਿਕਵਰੀ ਵੈਨ ਨੂੰ ਮੌਕੇ 'ਤੇ ਬੁਲਾਇਆ ਗਿਆ | ਬਹੁਤ ਹੀ ਮੁਸਤੈਦੀ ਨਾਲ ਟਰੈਕਟਰ-ਟਰਾਲੀ ਨੂੰ ਸੜਕ ਤੋਂ ਪਾਸੇ ਕਰਵਾਇਆ ਗਿਆ ਤੇ ਜਾਮ ਨੂੰ ਖੁਲ੍ਹਵਾ ਕੇ ਟ੍ਰੈਫਿਕ ਵਿਵਸਥਾ ਨੂੰ ਦੁਬਾਰਾ ਸੁਚਾਰੂ ਢੰਗ ਨਾਲ ਚਾਲੂ ਕੀਤਾ | ਇਸ ਕਾਰਵਾਈ ਦੌਰਾਨ ਐੱਸ. ਐੱਸ. ਐੱਫ. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਦੇ ਨਾਲ ਕਾਂਸਟੇਬਲ ਮੁਹੰਮਦ ਅਰਸ਼ਦ ਅਤੇ ਕਾਂਸਟੇਬਲ ਲਕਸ਼ਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਬਿੱਟੂ ਦਾ ਬਿਆਨ ਨਿੰਦਣਯੋਗ-ਰੋਹਨ ਚੱਢਾ ਅਗਲੀ ਖ਼ਬਰ ਲੱਕੀ ਵਲੋਂ ਕੱਚੇ ਬਿਜਲੀ ਮੁਲਾਜ਼ਮਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।