29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੀ. ਕੇ. ਫਾਰਮ ਹਾਊਸ ਨੂੰ ਜਾਂਦੀ ਸੜਕ 'ਤੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ

ਅਜੀਤ ਡੈਸਕ 07-06-2026
ਜਾਡਲਾ, 6 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਕੌਲਗੜ੍ਹ ਵਿਖੇ ਪੰਜਾਬੀ ਸਾਹਿਤਕ ਸਰਗਰਮੀਆਂ ਦੇ ਕੇਂਦਰ ਵਜੋਂ ਪਛਾਣ ਬਣਾ ਚੁੱਕੇ ਬੀ. ਕੇ. ਫਾਰਮ ਹਾਊਸ ਨੂੰ ਜਾਂਦੀ ਸੜਕ ਦੇ ਨਿਰਮਾਣ ਦਾ ਕੰਮ ਪਿੰਡ ਦੀ ਪੰਚਾਇਤ ਵਲੋਂ ਸ਼ੁਰੂ ਕਰ ਦਿੱਤਾ ਗਿਆ | ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਸਰਪੰਚ ਗੁਰਦੇਵ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਘਣਗਸ, ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਦੀਦਾਰ ਸਿੰਘ ਸ਼ੇਤਰਾ ਕੌਲਗੜ੍ਹ ਵਾਲੇ, ਪਰਮਜੀਤ ਸਿੰਘ ਪੰਮਾ ਪੰਚ, ਠੇਕੇਦਾਰ ਸੁਰਜੀਤ ਸਿੰਘ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ | ਸਭ ਨੇ ਰਲ ਕੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ ਕਰਵਾਇਆ |
ਪਿਛਲੀ ਖ਼ਬਰ ਮਾਰਕਸਵਾਦੀ ਪਾਰਟੀ ਵਲੋਂ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਕੀਤੀ ਮੀਟਿੰਗ ਅਗਲੀ ਖ਼ਬਰ ਬਿੱਟੂ ਦਾ ਬਿਆਨ ਨਿੰਦਣਯੋਗ-ਰੋਹਨ ਚੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।