29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਾਰਕਸਵਾਦੀ ਪਾਰਟੀ ਵਲੋਂ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਕੀਤੀ ਮੀਟਿੰਗ

ਅਜੀਤ ਡੈਸਕ 07-06-2026
ਮੁਕੰਦਪੁਰ, 6 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਤੇ ਮਹਿੰਗਾਈ ਵਧਾਊ ਨੀਤੀਆਂ ਖ਼ਿਲਾਫ਼ ਅਵਾਮ ਨੂੰ ਸੁਚੇਤ ਕਰਨ ਹਿੱਤ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸ਼ੁਰੂ ਕੀਤੀ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਪਿੰਡ ਬੀਕਾ ਵਿਖੇ ਹਰਨੇਕ ਬੀਕਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਹਰੀ ਬਿਲਾਸ ਨੇ ਸਰਕਾਰਾਂ ਦੀਆਂ ਆਪਣੇ ਕਾਰਪੋਰੇਟਰ ਸਹਿਯੋਗੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਖਾਤਰ, ਰਸੋਈ ਗੈਸ ਅਤੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਕਰਕੇ, ਆਮ ਅਵਾਮ ਦੇ ਛੋਟੇ-ਮੋਟੇ ਕਾਰੋਬਾਰ ਖਤਮ ਕਰਕੇ, ਕਚੂੰਬਰ ਹੀ ਕੱਢਿਆ ਜਾ ਰਿਹਾ ਹੈ, ਜਿਸ ਕਰਕੇ ਕਿਰਤੀ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼, ਸ਼ੁਰੂ ਕੀਤੇ ਸੰਘਰਸ਼ਾਂ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਆਪਣੇ ਸੰਬੋਧਨ ਵਿਚ ਪਿੰਡ ਬੀਕਾ ਦੇ ਨੌਜਵਾਨਾਂ ਦੀ ਖੇਡਾਂ ਵਿਚ ਵਧੇਰੇ ਰੁਚੀ 'ਤੇ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਤਰੱਕੀ ਦੀਆਂ ਕਾਮਨਾਵਾਂ ਦਿੱਤੀਆਂ | ਅਜੀਤ ਸਿੰਘ ਸਾਬਕਾ ਸਰਪੰਚ ਨੇ ਸਭਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ | ਮੀਟਿੰਗ ਨੂੰ ਜਸਪਾਲ ਹੀਉਂ ਨੇ ਵੀ ਰਾਜਨੀਤਿਕ ਸੂਝ ਬੂਝ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਮੀਟਿੰਗ 'ਚ ਪਰਮਜੀਤ ਸਿੰਘ, ਸੰਤੋਖ ਸਿੰਘ, ਕੁਲਦੀਪ ਸਿੰਘ ਦੀਪੂ, ਰੋਹਿਤ ਕੁਮਾਰ, ਹਰਮਨ, ਪਿਆਰਾ, ਹਰਸ਼ਦੀਪ, ਕਰਨੀ ਬੀਕਾ ਆਦਿ ਸ਼ਾਮਿਲ ਸਨ | ਅੰਤ ਵਿਚ ਹਰਨੇਕ ਬੀਕਾ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ਼ਹੀਦ ਬੱਬਰ ਕਰਮ ਸਿੰਘ ਯਾਦਗਾਰੀ ਗੇਟ ਦੀ ਮੁੜ ਉਸਾਰੀ ਕੀਤੀ ਜਾਵੇ-ਜਸਪਾਲ ਸਿੰਘ ਜਾਡਲੀ ਅਗਲੀ ਖ਼ਬਰ ਬੀ. ਕੇ. ਫਾਰਮ ਹਾਊਸ ਨੂੰ ਜਾਂਦੀ ਸੜਕ 'ਤੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।