28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਾਈਾ ਕਾਲਜ ਆਫ ਐਜੂਕੇਸ਼ਨ ਜਾਡਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 07-06-2026
ਜਾਡਲਾ, 6 ਜੂਨ (ਹਰਕੰਵਲ ਸਿੰਘ ਕੌਲਗੜ੍ਹ)-ਸਾਈਾ ਕਾਲਜ ਆਫ ਐਜੂਕੇਸ਼ਨ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਸੰਬੰਧੀ ਇਕ ਸਮਾਗਮ ਐਨ. ਐਸ. ਐਸ. ਯੂਨਿਟ, ਰੈੱਡ ਰੀਬਨ ਕਲੱਬ ਤੇ ਈਕੋ ਕਲੱਬ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ ਕੀਤਾ | ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਡਾ. ਸੁਨੀਲਾ ਧੀਰ ਦੇ ਸੰਬੋਧਨ ਨਾਲ ਹੋਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ, ਰੁੱਖ ਲਗਾਉਣ ਤੇ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਾਫ਼ ਤੇ ਹਰਾ-ਭਰਾ ਵਾਤਾਵਰਨ ਮਨੁੱਖੀ ਜੀਵਨ ਲਈ ਬਹੁਤ ਜਰੂਰੀ ਹੈ | ਇਸ ਮੌਕੇ ਐਨ. ਐਸ. ਐਸ. ਇੰਚਾਰਜ ਮਿਸ ਬਲਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਸੰਬੰਧੀ ਪੋਸਟਰ ਤੇ ਨਾਅਰੇ ਪੇਸ਼ ਕੀਤੇ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦਾ ਸੰਦੇਸ਼ ਦਿੱਤਾ | ਪ੍ਰੋਗਰਾਮ ਦੇ ਅੰਤ ਵਿਚ ਚੈਅਰਮੈਨ ਪੀ. ਕੇ. ਜੌਹਰ ਨੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵਾਤਾਵਰਨ ਦੀ ਰੱਖਿਆ ਕਰਨ, ਵੱਧ ਤੋਂ ਵੱਧ ਰੁੱਖ ਲਗਾਉਣ ਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਚੈਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨੁਪਮ ਜੌਹਰ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਮਰਦੀਪ ਸਕੂਲ 'ਚ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ ਅਗਲੀ ਖ਼ਬਰ ਵਾਤਾਵਰਨ ਪ੍ਰੇਮੀ ਮੇਵਾ ਸਿੰਘ ਸਲੇਮਪੁਰ 'ਕੁਦਰਤ ਦਾ ਸੱਚਾ ਰਾਖਾ' ਪੁਰਸਕਾਰ ਨਾਲ ਹੋਏ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।