28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ 'ਤੇ ਅੰਨ੍ਹਾ ਤਸ਼ੱਦਦ ਕਰਨਾ ਮੰਦਭਾਗਾ-ਐਡਵੋਕੇਟ ਖੋਸਲਾ

ਅਜੀਤ ਡੈਸਕ 07-06-2026
ਬਲਾਚੌਰ, 6 ਜੂਨ (ਨਰੇਸ਼ ਧੌਲ)-ਬੀਤੇ ਦਿਨੀਂ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਹਿੱਤ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਪਾਵਰਕਾਮ ਵਿਭਾਗ ਦੇ ਕਰਮਚਾਰੀਆਂ 'ਤੇ ਪੰਜਾਬ ਸਰਕਾਰ ਦੀ ਸ਼ਹਿ ਨਾਲ ਪੰਜਾਬ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਕਰਨਾ ਮੰਦਭਾਗਾ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਗੱਲ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਆਖਿਆ ਕਿ ਜੇਕਰ ਜਲਦੀ ਹੀ ਪਾਵਰਕਾਮ ਦੇ ਅਧਿਕਾਰੀਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਪੂਰਾ ਨਾ ਕੀਤਾ ਤਾਂ ਉਨ੍ਹਾਂ ਦੀ ਪਾਰਟੀ ਇਸ ਸੰਘਰਸ਼ ਵਿਚ ਪੀੜਤ ਮੁਲਾਜ਼ਮਾਂ ਦਾ ਸਿੱਧੇ ਤੌਰ 'ਤੇ ਸਾਥ ਦੇਣ ਲਈ ਮੈਦਾਨ ਵਿਚ ਉਤਰੇਗੀ |
ਪਿਛਲੀ ਖ਼ਬਰ ਬਹਿਰਾਮ ਬਿਜਲੀ ਘਰ 'ਚੋਂ 10 ਦਰਜਨ ਤੋਂ ਵੱਧ ਮੀਟਰ ਚੋਰੀ ਅਗਲੀ ਖ਼ਬਰ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਦਾ ਜੋੜ ਮੇਲਾ ਅੱਜ ਤੋਂ-ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।