27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਤਿਗੁਰ ਅਨੁਭਵਾ ਨੰਦ ਮਹਾਰਾਜ ਦੀ ਬਰਸੀ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ

ਅਜੀਤ ਡੈਸਕ 07-06-2026
ਬਲਾਚੌਰ, 6 ਜੂਨ (ਨਰੇਸ਼ ਧੌਲ)-ਭੂਰੀਵਾਲੇ ਭੇਖ ਗਰੀਬਦਾਸੀ ਸੰਪਰਦਾਇ ਦੇ ਅਨਮੋਲ ਰਤਨ ਸਤਿਗੁਰ ਗੰਗਾ ਨੰਦ ਮਹਾਰਾਜ ਦੇ ਤੀਜੇ ਗੱਦੀਨਸ਼ੀਨ ਸਤਿਗੁਰ ਅਨੁਭਵਾ ਨੰਦ ਮਹਾਰਾਜ ਦੀ 8ਵੀਂ ਬਰਸੀ ਸਤਿਗੁਰਾਂ ਦੇ ਤਪੋ ਸਥਾਨ ਤੇ ਨਿਰਵਾਣ ਸਥਾਨ ਨਾਲ ਜਾਣੀ ਜਾਂਦੀ ਕੁਟੀਆ ਸਾਹਿਬ ਸ੍ਰੀ ਅਨੁਭਵ ਧਾਮ ਨਾਨੋਵਾਲ (ਨੇੜੇ ਭੱਦੀ) ਵਿਖੇ ਸਮੂਹ ਸੰਗਤਾਂ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਤਿਗੁਰ ਦਾਸਾ ਨੰਦ ਮਹਾਰਾਜ ਦੇ ਅਸ਼ੀਰਵਾਦ ਸਦਕਾ ਮੌਜੂਦਾ ਗੱਦੀਨਸ਼ੀਨ ਅਚਾਰੀਆ ਨਮਰਤਾ ਨੰਦ ਮਹਾਰਾਜ ਦੀ ਸਰਪ੍ਰਸਤੀ ਹੇਠ ਮਿਤੀ 13 ਤੋਂ 15 ਜੂਨ 2026 ਨੂੰ ਮਨਾਈ ਜਾ ਰਹੀ ਹੈ | ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਗੁਰਾਂ ਦੀ ਬਰਸੀ 'ਤੇ ਹਰ ਸਾਲ ਵਿਸ਼ਾਲ ਸੰਤ ਸਮਾਗਮ ਹੁੰਦਾ ਹੈ | ਇਸ ਸਾਲ ਵੀ ਸਤਿਗੁਰਾਂ ਦੀ ਬਰਸੀ 'ਤੇ ਵਿਰਾਟ ਸੰਤ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਸੇਵਾਦਾਰਾਂ ਨੇ ਦੱਸਿਆ ਕਿ 13 ਜੂਨ ਨੂੰ ਸਵੇਰੇ 10 ਵਜੇ ਜਗਤ ਗੁਰੂ ਅਚਾਰੀਆ ਸ੍ਰੀ ਗਰੀਬਦਾਸ ਮਹਾਰਾਜ ਦੀ ਅੰਮਿ੍ਤਮਈ ਬਾਣੀ ਦਾ ਪ੍ਰਕਾਸ਼ ਕੀਤਾ ਜਾਵੇਗਾ, ਜਿਸ ਦੇ ਸੰਪੂਰਨ ਭੋਗ 15 ਜੂਨ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਸੰਧਿਆ ਆਰਤੀ ਅਤੇ ਸਤਿਸੰਗ ਰੋਜ਼ਾਨਾ 7 ਤੋਂ 10 ਵਜੇ ਤੱਕ ਹੋਇਆ ਕਰੇਗਾ |
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਬਲਾਚੌਰ ਵਿਖੇ ਵਿਸ਼ਵ ਵਾਤਾਵਰਨ ਮਨਾਇਆ ਅਗਲੀ ਖ਼ਬਰ ਬੰਗਾ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੀ ਹੜਤਾਲ ਤੀਜੇ ਦਿਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।