30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਸਾਰੀ ਵਾਲਾ ਖੂਹ ਵਿਖੇ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 08-06-2026
ਔੜ/ਝਿੰਗੜਾਂ, 7 ਜੂਨ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਸਾਰੀ ਵਾਲਾ ਖੂਹ ਵਿਖੇ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵਲੋਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ | ਇਸ ਚੱਲੇ ਤਿੰਨ ਦਿਨਾਂ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਤਿੰਨ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਤੇ ਨਿਸ਼ਾਨ ਸਾਹਿਬ ਨੂੰ ਚੋਲ੍ਹਾ ਪਹਿਨਾਇਆ | ਤੀਜੇ ਤੇ ਆਖ਼ਰੀ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗਾਇਕ ਸੁਰਿੰਦਰ ਸਿੰਘ ਛਿੰਦਾ, ਅਮਰਜੀਤ ਰਮਤਾ, ਰਾਹੁਲ ਦਈਆ ਬੱਜੋਂ ਤੋਂ ਇਲਾਵਾ ਪ੍ਰਸਿੱਧ ਢਾਡੀ ਸੁਖਵੀਰ ਸਿੰਘ ਖਟਕੜ ਦੇ ਜਥੇ ਵਲੋਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਜੀਵਨ ਸੰਬੰਧੀ ਰਚਨਾਵਾਂ ਪੇਸ਼ ਕਰਕੇ ਸੰਗਤਾਂ ਨੂੰ ਰਾਜਾ ਸਾਹਿਬ ਦੇ ਚਰਨਾਂ ਨਾਲ ਜੋੜਿਆ | ਪ੍ਰਬੰਧਕ ਸੁਰਜੀਤ ਸਿੰਘ ਪੱਪੂ ਤੇ ਹੈੱਡ ਗ੍ਰੰਥੀ ਬੁੱਧ ਸਿੰਘ ਨੇ ਜੋੜ ਮੇਲੇ 'ਚ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਅਤੇ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਪ੍ਰਬੰਧਕ ਸੁਰਜੀਤ ਸਿੰਘ ਸ਼ੇਰਗਿੱਲ, ਹੈੱਡ ਗ੍ਰੰਥੀ ਬੁੱਧ ਸਿੰਘ, ਸੰਤੋਖ ਸਿੰਘ ਗਰੇਵਾਲ ਪ੍ਰਧਾਨ ਸਹਿਕਾਰੀ ਸਭਾ, ਅਮਰਜੀਤ ਸਿੰਘ ਲੱਲ੍ਹ ਯੂ. ਐਸ. ਏ., ਪ੍ਰਦੀਪ ਸਿੰਘ ਸ਼ੇਰਗਿੱਲ, ਅਮਨਪ੍ਰੀਤ ਸਿੰਘ ਸ਼ੇਰਗਿੱਲ ਆਦਿ ਸਾਥੀ ਸੇਵਾਦਾਰਾਂ ਵੱਲੋਂ ਦਾਨੀ ਸੱਜਣਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕਸ਼ਮੀਰ ਸਿੰਘ ਪੱਪੂ, ਅਮੋਲਕ ਸਿੰਘ ਢਿੱਲੋਂ ਯੂ.ਐਸ.ਏ, ਭਜਨ ਸਿੰਘ ਗਰੇਵਾਲ, ਪ੍ਰਦੀਪ ਸਿੰਘ, ਹਰਕੀਰਤ ਸਿੰਘ, ਅਰਸ਼ਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਪ੍ਰਦੀਪ ਸਿੰਘ, ਲੈਫ਼ਟੀਨੈਂਟ ਅਸ਼ੋਕ ਕੁਮਾਰ ਕਾਲੀਆਂ, ਰਾਜਦੀਪ ਸਿੰਘ, ਅਵਤਾਰ ਸਿੰਘ ਏ. ਐਸ. ਏ., ਜਸਕਰਨ ਸਿੰਘ ਸ਼ੇਰਗਿੱਲ, ਬਾਬਾ ਬੰਤ ਸਿੰਘ, ਸੁਖਜੀਤ ਸਿੰਘ, ਮਨਜੀਤ ਸਿੰਘ, ਤੀਰਥ ਸਿੰਘ, ਸੰਦੀਪ ਸਿੰਘ ਸ਼ੇਰਗਿੱਲ, ਕਸ਼ਮੀਰ ਸਿੰਘ ਹੇੜੀਆਂ, ਹਰਮੇਸ਼ ਲਾਲ, ਜੱਸ ਲੱਲ੍ਹ, ਜਤਿੰਦਰ ਸਿੰਘ, ਰਾਮ ਲਾਲ, ਅਜੈਬ ਸਿੰਘ, ਜਸਵਿੰਦਰ ਸਿੰਘ, ਹਰਦਿਆਲ ਸਿੰਘ, ਨਿਰਮਲ ਸਿੰਘ, ਜੋਗਿੰਦਰ ਸਿੰਘ, ਪੂਰਨ ਸਿੰਘ, ਰਤਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਰ ਕੈਂਪ ਦਾ ਸਮਾਪਤੀ ਸਮਾਗਮ ਮਨਾਇਆ ਅਗਲੀ ਖ਼ਬਰ ਮੁਜੱਫਰਪੁਰ ਦੇ ਲੋੜਵੰਦ ਪਰਿਵਾਰ ਦੀ ਮਕਾਨ ਉਸਾਰੀ ਲਈ ਕੀਤੀ ਮਾਲੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।