30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਦਸਤਾਰ ਮੁਕਾਬਲਿਆਂ ਵਿਚ ਪਹਿਲੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ ਸਾਈਕਲ ਦਿੰਦੇ ਹੋਏ ਕਮੇਟੀ ਮੈਂਬਰ |<br/> 08-06-2026

ਉੜਾਪੜ/ਲਸਾੜਾ, 7 ਜੂਨ (ਲਖਵੀਰ ਸਿੰਘ ਖੁਰਦ)-ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਅਤੇ 6 ਜੂਨ ਨੂੰ ਭੋਗ ਪਾਏ ਗਏ | ਉਪਰੰਤ ਭਾਈ ਕੁਲਦੀਪ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਨਿਹਾਲ ਕੀਤਾ ਅਤੇ ਭਾਈ ਰਾਜਵਿੰਦਰ ਸਿੰਘ ਉੜਾਪੜ ਵਾਲਿਆਂ ਵਲੋਂ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੇ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਦੇ ਘਲੂਘਾਰੇ ਸੰਬੰਧੀ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਮੌਕੇ ਬੱਚਿਆਂ ਦੇ ਦਸਤਾਰ ਮੁਕਾਬਲੇ ਤੇ ਗੁਰਬਾਣੀ ਮੁਕਾਬਲੇ ਵੀ ਕਰਵਾਏ ਗਏ | ਸੰੁਦਰ ਤੇ ਘੱਟ ਸਮੇਂ ਵਿਚ ਦਸਤਾਰਾਂ ਸਜਾਉਣ ਵਾਲਿਆਂ ਬੱਚਿਆਂ ਨੂੰ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਹ ਦਸਤਾਰ ਮੁਕਾਬਲੇ ਉਮਰ ਵਰਗ ਦੇ ਮੁਤਾਬਕ 5 ਗਰੁੱਪਾਂ ਦੇ ਕਰਵਾਏ ਗਏ ਤੇ ਇਨ੍ਹਾਂ ਵਿਚੋਂ ਪਹਿਲੇ ਸਥਾਨ 'ਤੇ ਆਉਣ ਵਾਲੇ 5 ਬੱਚਿਆਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ, ਜਿਸ 'ਚ ਪਹਿਲੇ ਗਰੁੱਪ ਵਿਚੋਂ ਗੁਰਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਪਹਿਲਾ ਤੇ ਜਸ਼ਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੂਜਾ, ਦੂਜੇ ਗਰੁੱਪ ਵਿਚ ਜਪੁਜੀ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਪਹਿਲਾ ਤੇ ਸੁਖਪ੍ਰੀਤ ਸਿੰਘ ਪੁੱਤਰ ਹਰਨੇਕ ਸਿੰਘ ਨੇ ਦੂਜਾ, ਤੀਸਰੇ ਗਰੁੱਪ ਵਿਚ ਜਸਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਨੇ ਪਹਿਲਾ ਤੇ ਅਭੀਜੋਤ ਸਿੰਘ ਪੁੱਤਰ ਦਲਜੀਤ ਸਿੰਘ ਨੇ ਦੂਜਾ, ਚੌਥੇ ਗਰੁੱਪ ਵਿਚ ਬਲਰਾਜ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਪਹਿਲਾ ਤੇ ਤੇਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਗੁਰਬਾਣੀ ਕਲਾਸਾਂ ਵਿਚ ਜਸਕੀਰਤ ਕੌਰ, ਰਮਨਦੀਪ ਕੌਰ ਤੇ ਜਸ਼ਨਦੀਪ ਸਿੰਘ ਅੱਵਲ ਰਹੇ | ਇਸ ਮੌਕੇ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਬੱਚਿਆਂ ਨੂੰ ਗੁਰਬਾਣੀ ਅਤੇ ਗੁਰੂ ਘਰ ਨਾਲ ਜੋੜਣ ਲਈ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਕਲਾਸਾਂ ਲਗਾਈਆਂ ਜਾ ਰਹੀਆਂ ਸਨ ਤੇ ਬੱਚਿਆਂ ਨੂੰ ਦਸਤਾਰ ਸਿਖਾਉਣ ਦਾ ਕੈਂਪ ਵੀ ਲਗਾਇਆ ਗਿਆ ਸੀ | ਜਿਸ ਵਿਚ 40 ਦੇ ਕਰੀਬ ਬੱਚਿਆਂ ਨੂੰ ਟਰਬਨ ਮਾਸਟਰ ਪਰਵਿੰਦਰ ਸਿੰਘ ਵਲੋਂ ਦਸਤਾਰਾਂ ਸਜਾਉਣ ਦੀ ਸਿਖਲਾਈ ਦਿੱਤੀ ਗਈ ਹੈ | ਇਸ ਮੌਕੇ ਕੁਲਦੀਪ ਸਿੰਘ, ਸੁਰਿੰਦਰ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ ਬਾਬਾ, ਮਨੋਹਰ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ, ਅਮਰੀਕ ਸਿੰਘ, ਪਿਆਰਾ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ ਆੜਤੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲਧਾਣਾ ਝਿੱਕਾ ਵਿਖੇ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸਿਹਤ ਸੇਵਾਵਾਂ ਨੂੰ ਮਿਲੀ ਨਵੀਂ ਦਿਸ਼ਾ-ਕਾਹਮਾ ਅਗਲੀ ਖ਼ਬਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਤੇ ਭਲਾਈ ਸਕੀਮਾਂ ਦੇ ਆਨਲਾਈਨ ਪੋਰਟਲ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ-ਭਾਰਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।