30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 08-06-2026
ਘੁੰਮਣਾਂ, 7 ਜੂਨ (ਮਹਿੰਦਰਪਾਲ ਸਿੰਘ)-ਪਿੰਡ ਮਾਂਗਟ ਡੀਂਗਰੀਆਂ 'ਚ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੀ ਪ੍ਰਧਾਨਗੀ ਬਿਮਲਾ ਦੇਵੀ ਸਰਪੰਚ ਨੇ ਕੀਤੀ | ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਦੱ ਸਿਆ ਕਿ ਰੈੱਡ ਕਰਾਸ ਸੰਸਥਾ ਬਿਨਾ ਕਿਸੇ ਭੇਦ-ਭਾਵ ਤੋਂ ਸਾਰੇ ਸੰਸਾਰ ਦੇ ਕਲਿਆਣ ਲਈ ਕੰਮ ਕਰਦੀ ਹੈ | ਉਨ੍ਹਾਂ ਨੇ ਅੱਜ ਦੇ ਸਮੇਂ ਵਿਚ ਚੱਲ ਰਹੀ ਨਸ਼ੇ ਦੀ ਭਿਆਨਕ ਸਮੱਸਿਆ ਬਾਰੇ ਦੱਸਦਿਆਂ ਕਿਹਾ ਕਿ ਵੱਡੀ ਗਿਣਤੀ 'ਚ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ | ਨਸ਼ੇ ਦੇ ਆਦੀ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਨਸ਼ੇ ਨਾਲ ਲੱਗਣ ਵਾਲੀਆਂ ਬਿਮਾਰੀਆਂ ਕਾਲਾ ਪੀਲੀਆ, ਐਚ. ਆਈ. ਵੀ. ਆਦਿ ਦਾ ਜ਼ਿਕਰ ਕੀਤਾ | ਇਸ ਮੌਕੇ ਜਸਵੀਰ ਕੌਰ, ਜਸਵਿੰਦਰ ਕੌਰ, ਹਰਜਿੰਦਰ ਕੌਰ ਆਸ਼ਾ ਵਰਕਰ, ਮਦਨ ਲਾਲ, ਸਰਬਜੀਤ ਕੌਰ ਪੰਚ, ਮਨਜੀਤ ਕੌਰ ਪੰਚ, ਕਮਲਜੀਤ ਬੰਗਾ, ਨਿਰਮਲਾ ਦੇਵੀ, ਕਮਲਾ, ਅਸੀਸ਼ ਬੰਗਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਵਿੰਦਰ ਸਿੰਘ ਲੱਕੀ ਵਲੋਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਖ਼ਪਤਕਾਰ ਫ਼ੋਰਮ ਨੇ ਬਿਜਲੀ ਬੋਰਡ ਦੇ ਜੇ. ਈ. ਨੂੰ ਪਾਇਆ 7000 ਰੁਪਏ ਹਰਜਾਨਾ ਮਾਮਲਾ ਲਖਵਿੰਦਰ ਸਿੰਘ ਕੰਗਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।