30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਡਾ. ਅੰਬੇਡਕਰ ਨੇ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ-ਐਡਵੋਕੇਟ ਮਨਜੀਤ ਸਿੰਘ

ਅਜੀਤ ਡੈਸਕ 08-06-2026
ਕਟਾਰੀਆਂ, 7 ਜੂਨ (ਪ੍ਰੇਮੀ ਸੰਧਵਾਂ)-ਡਾ. ਬੀ. ਆਰ. ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਆਦਮ ਕੱਦ ਬੁੱਤ 'ਤੇ ਐਡਵੋਕੇਟ ਮਨਜੀਤ ਸਿੰਘ ਪਿੰਡ ਮਹੰਤ ਗੁਰਬਚਨ ਦਾਸ ਨਗਰ (ਫਰਾਲਾ) ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਆਪਣੀ ਜ਼ਿੰਦਗੀ ਵਿਚ ਆਪਣੇ ਦੁੱਖਾਂ ਸੁੱਖਾਂ ਦੀ ਬਲੀ ਦਿੰਦਿਆਂ ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਲੰਮਾਂ ਸਮਾਂ ਸੰਘਰਸ਼ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਜ਼ਿੰਦਗੀ ਵਿਚ ਕਈ ਤਰ੍ਹਾਂ ਦੀਆਂ ਕਠਿਨ ਮੁਸੀਬਤਾਂ ਸਾਹਮਣਾ ਕਰਨਾ ਪਿਆ | ਐਡਵੋਕੇਟ ਮਨਜੀਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਘਰਸ਼ ਕਰਦਿਆਂ ਗਰੀਬ ਲੋਕਾਂ ਨੂੰ ਬਰਾਬਰਤਾ ਦੇ ਉਹ ਹੱਕ ਦਿਵਾਏ ਜੋ ਅੱਜ ਤੱਕ ਕੋਈ ਨਹੀਂ ਦਿਵਾ ਸਕਿਆ | ਇਸ ਮੌਕੇ ਬੀ. ਕੇ. ਰੱਤੂ ਫਗਵਾੜਾ, ਪ੍ਰਕਾਸ਼ ਬੋਧ ਫਰਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੋਲ ਪਲਾਜ਼ਾ ਬੱਛੂਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਵੱਡੀ ਤਰਜੀਹ-ਸੰਤੋਸ਼ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।