29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 08-06-2026
ਕਾਠਗੜ੍ਹ, 7 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਸਥਿਤ 'ਸੈਂਟਰੀਏਾਟ ਫਾਰਮਾਸਿਊਟੀਕਲ' ਦੀ ਟੀਮ ਵਲੋਂ 'ਸਫੇਰੂਲ ਫਾਊਾਡੇਸ਼ਨ' ਦੇ ਸਹਿਯੋਗ ਨਾਲ ਸ਼ਿਵ ਮੰਦਰ, ਰੈਲਮਾਜਰਾ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਇਆ | ਕੈਂਪ ਦੌਰਾਨ ਇਲਾਕੇ ਦੇ ਲਗਪਗ 90 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਮੈਡੀਕਲ ਕੈਂਪ ਵਿਚ ਸਫੇਰੂਲ ਫਾਊਾਡੇਸ਼ਨ ਦੀ ਟੀਮ ਵਲੋਂ ਡਾ. ਸ਼ੈਲਜਾ ਸ਼ਰਮਾ, ਡਾ. ਦਿਨੇਸ਼, ਡਾ. ਅੰਕੇਸ਼ ਵਸ਼ਸ਼ਿਟ ਤੇ ਇੰਚਾਰਜ ਸੂਰਿਆਕਾਂਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਆਪਣੀਆਂ ਸੇਵਾਵਾਂ ਦਿੱਤੀਆਂ | ਡਾ. ਸ਼ੈਲਜਾ ਸ਼ਰਮਾ ਨੇ ਦੱਸਿਆ ਕਿ ਇਨੀਂ ਦਿਨੀਂ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਆਪਣੀ ਸਿਹਤ ਪ੍ਰਤੀ ਬਹੁਤ ਸੁਚੇਤ ਰਹਿਣ ਦੀ ਲੋੜ ਹੈ | ਪਿੰਡ ਦੇ ਸਰਪੰਚ ਸਿਕੰਦਰ ਸਿੰਘ ਰੈਲਮਾਜਰਾ ਨੇ ਮੈਡੀਕਲ ਟੀਮ ਅਤੇ 'ਸੈਂਟਰੀਏਾਟ ਫਾਰਮਾਸਿਊਟੀਕਲ' ਦੇ ਪ੍ਰਬੰਧਕਾਂ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਤਸ਼ੱਦਦ ਕਰਨ 'ਤੇ ਕਿਰਤੀ ਕਿਸਾਨ ਯੂਨੀਅਨ ਨੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਮਾਤਾ ਵਿੱਦਿਆ ਦੇਵੀ ਆਦੋਆਣਾ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।