29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸੁਸਾਇਟੀ ਵਲੋਂ ਮਣੀਕਰਨ ਸਾਹਿਬ ਦੀ 3 ਰੋਜ਼ਾ ਯਾਤਰਾ ਕੱਲ੍ਹ ਕਰਵਾਈ ਜਾਵੇਗੀ-ਬੀਬੀ ਸੀਤਲ ਕੌਰ

ਅਜੀਤ ਡੈਸਕ 08-06-2026
ਦਸੂਹਾ, 7 ਜੂਨ (ਭੁੱਲਰ)-ਸਿੱਖੀ ਵਿਰਸਾ ਬਚਾਓ ਵੈਲਫੇਅਰ ਸੁਸਾਈਟੀ ਵਲੋਂ ਮਣੀਕਰਨ ਸਾਹਿਬ ਤੇ ਹੋਰ ਇਤਿਹਾਸਿਕ ਗੁਰਧਾਮਾਂ ਦੀ 3 ਰੋਜ਼ਾ ਯਾਤਰਾ 9 ਜੂਨ ਨੂੰ ਕਰਵਾਈ ਜਾਵੇਗੀ | ਇਸ ਸੰਬੰਧੀ ਸੁਸਾਇਟੀ ਦੀ ਪ੍ਰਧਾਨ ਬੀਬੀ ਸੀਤਲ ਕੌਰ ਨੇ ਦੱਸਿਆ ਕਿ 9 ਜੂਨ ਨੂੰ ਸਵੇਰੇ 4 ਵਜੇ ਜੈਕਾਰਿਆਂ ਦੀ ਗੂੰਜ 'ਚ ਯਾਤਰਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਆਰੰਭ ਹੋਵੇਗੀ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ੍ਰੀ ਅਨੰਦਪੁਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ਼ੀਸ਼ ਮਹਿਲ, ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ, ਬਾਬਾ ਬੁੱਢਣ ਸ਼ਾਹ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਰਵਾਲਸਰ, ਮੰਡੀ ਸਕੇਤ, ਭੁੰਤਰ, ਮਣੀਕਰਨ ਸਾਹਿਬ ਤੋਂ ਇਲਾਵਾ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 11 ਜੂਨ ਨੂੰ ਵਾਪਸ ਪਰਤੇਗੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਆਲੇ ਦੁਆਲੇ ਦੇ ਦਰਜਨਾ ਪਿੰਡਾਂ ਦੀਆਂ ਸੰਗਤਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ | ਉਨਾਂ ਦੱਸਿਆ ਕਿ ਸੁਸਾਇਟੀ ਵਲੋਂ ਹਰ ਮਹੀਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਸੰਗਤਾਂ ਨੂੰ ਯਾਤਰਾ ਕਰਵਾਈ ਜਾ ਰਹੀ ਹੈ | ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੱਖ-ਵੱਖ ਗੁਰਧਾਮਾਂ ਇਤਿਹਾਸਿਕ ਗੁਰਧਾਮਾਂ ਦੀਆਂ ਵੀ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸੁਸਾਇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਗਿਫਟਾ ਵਲੋਂ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਪਰਚੇ ਦੀ ਨਿਖੇਧੀ ਅਗਲੀ ਖ਼ਬਰ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਨਿੰਦਣਯੋਗ-ਮੋਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।