29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗਿਫਟਾ ਵਲੋਂ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਪਰਚੇ ਦੀ ਨਿਖੇਧੀ

ਅਜੀਤ ਡੈਸਕ 08-06-2026
ਹਾਜੀਪੁਰ, 7 ਜੂਨ (ਜੋਗਿੰਦਰ ਸਿੰਘ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਬਲਜੀਤ ਸਿੰਘ ਗਿਫਟਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ 'ਚ ਸਰਕਾਰ ਲੋਕਾਂ ਨੂੰ ਬਿਕਰਮ ਸਿੰਘ ਮਜੀਠੀਆ ਨਾਲੋਂ ਤੋੜਨ ਲਈ ਸਫਲ ਨਹੀਂ ਹੋ ਸਕੀ | ਇਸੇ ਰੰਜਸ਼ ਕਰਕੇ ਉਨ੍ਹਾਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ | ਗਿਫਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹੋ ਜਿਹੇ ਹੱਥਕੰਡਿਆਂ ਨੂੰ ਭਲੀ-ਭਾਂਤੀ ਜਾਣਦੇ ਹਨ ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਸਫਲ ਨਹੀਂ ਹੋਣ ਦੇਣਗੇ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਤੇ ਵਿਧਾਇਕ ਰਾਜਾ ਗਿੱਲ ਦਾ ਸਨਮਾਨ ਅਗਲੀ ਖ਼ਬਰ ਸੁਸਾਇਟੀ ਵਲੋਂ ਮਣੀਕਰਨ ਸਾਹਿਬ ਦੀ 3 ਰੋਜ਼ਾ ਯਾਤਰਾ ਕੱਲ੍ਹ ਕਰਵਾਈ ਜਾਵੇਗੀ-ਬੀਬੀ ਸੀਤਲ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।