29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅਹਿਰਾਣਾ ਖ਼ੁਰਦ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪਿੰਡ ਅਹਿਰਾਣਾ ਖ਼ੁਰਦ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਲਗਪਗ 23 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਜਾਰੀ ਕੀਤੀ ਗਈ ਹੈ | ਇਸ ਗ੍ਰਾਂਟ ਦੀ ਵਰਤੋਂ ਪਿੰਡ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਤੇ ਸੁਧਾਰ ਲਈ ਕੀਤੀ ਜਾਵੇਗੀ | ਇਸ 'ਚ ਵਾਲਮੀਕਿ ਮੰਦਰ ਧਰਮਸ਼ਾਲਾ ਲਈ 8 ਲੱਖ ਰੁਪਏ, ਗਲੀਆਂ ਤੇ ਨਾਲੀਆਂ ਦੇ ਵਿਕਾਸ ਕਾਰਜਾਂ ਲਈ 7 ਲੱਖ ਰੁਪਏ ਅਤੇ ਪੋਲਟਰੀ ਫਾਰਮ ਤੋਂ ਨਵੇਂ ਹਾਈਵੇ ਤੱਕ ਸੜਕ ਨਿਰਮਾਣ ਲਈ 8 ਲੱਖ ਰੁਪਏ ਦੀ ਰਾਸ਼ੀ ਸ਼ਾਮਿਲ ਹੈ | ਇਹ ਜਾਣਕਾਰੀ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅਹਿਰਾਣਾ ਖ਼ੁਰਦ ਦੇ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਤੀ | ਡਾ. ਇਸ਼ਾਂਕ ਕੁਮਾਰ ਨੇ ਪਿੰਡ 'ਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ ਦਾ ਨਿਰੀਖਣ ਵੀ ਕੀਤਾ ਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਪਿੰਡ ਦੀ ਸਰਪੰਚ ਰੇਖਾ ਨੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ 'ਤੇ ਵਿਧਾਇਕ ਦਾ ਧੰਨਵਾਦ ਕੀਤਾ | ਡਾ. ਇਸ਼ਾਂਕ ਕੁਮਾਰ ਨੇ ਮੌਜੂਦ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਹਿਰਾਣਾ ਖ਼ੁਰਦ ਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੋਰ ਪਿੰਡਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਵਾਲਾ ਕਾਬੂ ਅਗਲੀ ਖ਼ਬਰ ਪ੍ਰੀ-ਐੱਸ. ਆਈ. ਆਰ. ਮੈਪਿੰਗ ਲਈ ਵਿਸ਼ੇਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।