28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਵਾਲਾ ਕਾਬੂ

ਅਜੀਤ ਡੈਸਕ 08-06-2026
ਕਾਠਗੜ੍ਹ, 7 ਜੂਨ (ਕਲੇਰ)-ਥਾਣਾ ਕਾਠਗੜ੍ਹ ਪੁਲਿਸ ਨੂੰ ਉਸ ਵੇਲੇ ਇਕ ਸਫਲਤਾ ਮਿਲੀ ਜਦੋਂ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਇਲਾਕੇ ਵਿਚ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੌਰਵ ਸਿੰਘ ਸਮੇਤ ਪੁਲਿਸ ਪਾਰਟੀ ਇਲਾਕਾ ਥਾਣਾ ਕਾਠਗੜ੍ਹ ਵਿਖੇ ਗਸ਼ਤ ਦੇ ਸੰਬੰਧ ਵਿਚ ਰਵਾਨਾ ਸਨ | ਜਦੋਂ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਹੈੱਡ ਕਾਂਸਟੇਬਲ ਗੌਰਵ ਸਿੰਘ ਨੂੰ ਸੂਚਨਾ ਦਿੱਤੀ ਕਿ ਮਹਿੰਦਰ ਪੁੱਤਰ ਪੂਰਨ ਵਾਸੀ ਰਾਮਗੜ੍ਹ ਪਨਿਆਲੀ ਥਾਣਾ ਕਾਠਗੜ੍ਹ ਜੋ ਕਿ ਬਾਹਰੋਂ ਯੂ. ਟੀ. ਚੰਡੀਗੜ੍ਹ ਤੋਂ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਇਥੇ ਮਹਿੰਗੇ ਮੁੱਲ 'ਤੇ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ | ਮੁਖ਼ਬਰ ਨੇ ਪੁਲਿਸ ਨੂੰ ਪੱਕੀ ਇਤਲਾਹ ਦਿੱਤੀ ਕਿ ਉਕਤ ਮੁਲਜ਼ਮ ਅੱਜ ਵੀ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲੈ ਕੇ ਪਨਿਆਲੀ ਮੰਡ ਨੂੰ ਜਾਣ ਵਾਲੀ ਸੜਕ 'ਤੇ ਖੜ੍ਹਾ ਹੈ ਅਤੇ ਉਥੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਨੇ ਮੌਕੇ 'ਤੇ ਛਾਪੇਮਾਰੀ ਕਰਕੇ ਮਹਿੰਦਰ ਪੁੱਤਰ ਪੂਰਨ ਵਾਸੀ ਰਾਮਗੜ੍ਹ ਪਨਿਆਲੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ |
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕਾਮ ਸਰਕਲ ਨਵਾਂਸ਼ਹਿਰ ਵਲੋਂ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅਹਿਰਾਣਾ ਖ਼ੁਰਦ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।