06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜੂਨ '84 ਦੇ ਤੀਜੇ ਘੱਲੂਘਾਰੇ ਦੇ ਜ਼ਖ਼ਮ ਸਿੱਖ ਕੌਮ ਦੇ ਮਨਾਂ 'ਚ ਅੱਜ ਵੀ ਤਾਜ਼ਾ-ਜਸਪਾਲ ਸਿੰਘ ਜਾਡਲੀ

ਅਜੀਤ ਡੈਸਕ 09-06-2026
ਮਜਾਰੀ/ਸਾਹਿਬਾ, 8 ਜੂਨ (ਨਿਰਮਲਜੀਤ ਸਿੰਘ ਚਾਹਲ)-ਜੂਨ 1984 'ਚ ਤਤਕਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ ਤੇ ਪੰਜਾਬ ਸਮੇਤ ਦੇਸ਼ ਭਰ ਦੇ ਹੋਰ ਕਈ ਗੁਰਦੁਆਰਾ ਸਾਹਿਬਾਨ 'ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਰਧਾਲੂਆਂ ਤੇ ਬੱਚਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ | ਸਿੱਖਾਂ ਦੇ ਧਾਰਮਿਕ ਅਸਥਾਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ | ਇਸ ਘਟਨਾ ਨੇ ਸਿੱਖ ਕੌਮ ਦੇ ਮਨਾਂ 'ਤੇ ਡੂੰਘੇ ਜ਼ਖ਼ਮ ਛੱਡੇ ਤੇ ਕੌਮ ਨੂੰ ਵੱਡਾ ਜਾਨੀ ਅਤੇ ਮਾਲੀ ਅਤੇ ਮਾਨਸਿਕ ਨੁਕਸਾਨ ਝੱਲਣਾ ਪਿਆ | ਇਹ ਪ੍ਰਗਟਾਵਾ ਜਸਪਾਲ ਸਿੰਘ ਜਾਡਲੀ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਨੇ ਜਾਡਲੀ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਨੂੰ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਕੇਂਦਰ ਸਰਕਾਰ ਵਲੋਂ ਸੰਸਦ 'ਚ ਇਸ ਹਮਲੇ ਲਈ ਨਾ ਤਾਂ ਮੁਆਫ਼ੀ ਮੰਗੀ ਗਈ ਹੈ ਤੇ ਨਾ ਹੀ ਇਸ ਦੀ ਸਪੱਸ਼ਟ ਨਿੰਦਾ ਕੀਤੀ ਗਈ | ਜਾਡਲੀ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾ ਦਿੱਤੀਆ ਜਾਣ ਪਾਰਲੀਮੈਂਟ ਵਿਚ ਬਲਿਊ ਸਟਾਰ ਹਮਲੇ ਦੀ ਨਿਖੇਧੀ ਤੇ ਮੁਆਫੀ ਮੰਗੀ ਜਾਵੇ | ਅਖੀਰ 'ਚ ਜਾਡਲੀ ਨੇ ਇਸ ਘੱਲੂਘਾਰੇ ਦੌਰਾਨ ਹੋਏ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ |
ਪਿਛਲੀ ਖ਼ਬਰ ਗਾਰ ਨਾਲ ਭਰੀ ਟਰਾਲੀ ਦੇ ਪਿੱਛੇ ਕੈਂਟਰ ਗੱਡੀ ਵੱਜਣ ਨਾਲ ਟਰਾਲੀ ਪਲਟੀ ਅਗਲੀ ਖ਼ਬਰ ਕਾਵਿ ਪੁਸਤਕ 'ਰੋਹਲੇ ਬਾਣ' 'ਤੇ ਪਾਠਕ ਸੱਥ ਵਲੋਂ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।