06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਹਿਲਾ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਨਾਲ 'ਆਪ' ਹੋਰ ਮਜ਼ਬੂਤ ਹੋਵੇਗੀ-ਕੁਲਵੀਰ ਕੌਰ

ਅਜੀਤ ਡੈਸਕ 09-06-2026
ਬੰਗਾ, 8 ਜੂਨ (ਧਰਮਵੀਰ ਪਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਨਵੀਂ ਸੂਚੀ ਅਨੁਸਾਰ ਪੰਜਾਬ ਭਰ ਵਿਚ ਮਹਿਲਾ ਵਿੰਗ ਦੀਆਂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਤਹਿਤ ਹਲਕਾ ਬੰਗਾ ਦੀ ਸਰਗਰਮ ਆਗੂ ਐਮ. ਸੀ. ਮੀਨੂ ਅਰੋੜਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਮਹਿਲਾ ਵਿੰਗ ਦਾ ਵਾਈਸ ਪ੍ਰਧਾਨ, ਜਗਜੀਤ ਕੌਰ ਨੂੰ ਸੂਬਾ ਜੁਆਇੰਟ ਸਕੱਤਰ ਤੇ ਮਨਪ੍ਰੀਤ ਕੌਰ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਪ੍ਰਗਟਾਵਾ ਮਹਿਲਾ ਵਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨ ਕੁਲਵੀਰ ਕੌਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਯੋਗ ਤੇ ਮਿਹਨਤੀ ਮਹਿਲਾ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਜ਼ਿਲ੍ਹੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਤਾਕਤ ਮਿਲੇਗੀ ਅਤੇ ਮਹਿਲਾ ਵਿੰਗ ਦੀਆਂ ਗਤੀਵਿਧੀਆਂ ਵਿਚ ਵੀ ਤੇਜ਼ੀ ਆਵੇਗੀ |
ਪਿਛਲੀ ਖ਼ਬਰ ਕੇਂਦਰ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਤਰੁੰਤ ਵਾਪਸ ਲਵੇ-ਬਿ੍ਗੇਡੀਅਰ ਰਾਜ ਕੁਮਾਰ ਚੇਅਰਮੈਨ ਅਗਲੀ ਖ਼ਬਰ ਗਾਰ ਨਾਲ ਭਰੀ ਟਰਾਲੀ ਦੇ ਪਿੱਛੇ ਕੈਂਟਰ ਗੱਡੀ ਵੱਜਣ ਨਾਲ ਟਰਾਲੀ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।