06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹੱਕ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਵਹਿਸ਼ੀਪੁਣੇ ਦੀ ਹੱਦ-ਭੱਟੀ

ਅਜੀਤ ਡੈਸਕ 09-06-2026
ਮਜਾਰੀ/ਸਾਹਿਬਾ, 8 ਜੂਨ (ਚਾਹਲ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਣਵੀਰ ਸਿੰਘ ਭੱਟੀ ਨੇ ਪਟਿਆਲਾ ਵਿਖੇ 2600 ਆਈ. ਟੀ. ਆਈ. ਸਿਖਲਾਈ ਪ੍ਰਾਪਤ ਨੌਜਵਾਨਾਂ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਕਰਨ 'ਤੇ ਪੰਜਾਬ ਸਰਕਾਰ ਵਲੋਂ ਪੁਲਿਸ ਦੁਆਰਾ ਕਰਵਾਏ ਤਸ਼ੱਦਦ ਨੂੰ ਵਹਿਸ਼ੀਪੁਣੇ ਦੀ ਹੱਦ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਆਪ ਪਾਰਟੀ ਵਲੋਂ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਕਰਕੇ ਵੋਟਾਂ ਲਈਆਂ | ਹੁਣ ਨੌਜਵਾਨਾਂ ਵਲੋਂ ਨੌਕਰੀਆਂ ਮੰਗਣ 'ਤੇ ਨੌਜਵਾਨਾਂ 'ਤੇ ਤਸ਼ੱਦਦ ਕਰਨਾ ਸ਼ੁਰੂ ਕਰ ਦਿੱਤਾ ਹੈ | ਅੱਜ ਪੰਜਾਬ ਦਾ ਪੜਿ੍ਹਆ ਲਿਖਿਆ ਨੌਜਵਾਨ ਨਿਰਾਸ਼ਾ ਦੇ ਆਲਮ ਵਿਚ ਹੈ | ਪੰਜਾਬ ਦੀਆਂ ਸਰਕਾਰੀ ਨੌਕਰੀਆਂ ਦਿੱਲੀ ਵਾਲੇ ਬਾਬੂਆਂ ਦੇ ਕਹਿਣ 'ਤੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ | ਸਰਕਾਰ ਦੇ ਇਸ ਜ਼ੁਲਮ ਦਾ ਨਤੀਜਾ 2027 ਦੀਆਂ ਚੋਣਾਂ 'ਚ ਆਪ ਪਾਰਟੀ ਨੂੰ ਭੁਗਤਣਾ ਪਵੇਗਾ |
ਪਿਛਲੀ ਖ਼ਬਰ ਪੈਨਸ਼ਨ ਐਸੋਸੀਏਸ਼ਨ ਤੇ ਬਿਜਲੀ ਮੁਲਾਜ਼ਮ ਸੰਘਰਸ਼ਸੀਲ ਮੋਰਚੇ ਵਲੋਂ ਪਟਿਆਲਾ ਵਿਖੇ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਸੰਤੁਲਨ ਵਿਗੜਨ ਕਾਰਨ ਕਾਰ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।