07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਲਵਾਨ ਨੂੰ ਪੰਜਵੀਂ ਵਾਰ ਪ੍ਰਧਾਨ ਨਿਯੁਕਤ ਕਰਨ 'ਤੇ ਹਾਈਕਮਾਨ ਦਾ ਧੰਨਵਾਦ

ਅਜੀਤ ਡੈਸਕ 09-06-2026
ਸੜੋਆ, 8 ਜੂਨ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਵਲੋਂ ਭੁਪਿੰਦਰ ਪਾਲ ਸਿੰਘ ਜਾਡਲਾ ਭਲਵਾਨ ਨੂੰ ਪੰਜਵੀਂ ਵਾਰ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦਾ ਦੋਆਬਾ ਜ਼ੋਨ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਬੀ. ਸੀ. ਵਿੰਗ ਸ਼ਹਿਰੀ ਪ੍ਰਧਾਨ ਨਰਿੰਦਰ ਚੇਚੀ ਨੇ ਕਿਹਾ ਕਿ ਭਲਵਾਨ ਕਾਫੀ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਣ ਕਰਕੇ ਪਾਰਟੀ ਪ੍ਰਤੀ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਵੀਂ ਵਾਰ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਪਾਰਟੀ ਵਲੋਂ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਹਨੀ ਟੌਂਸਾ, ਸੀਨੀਅਰ ਅਕਾਲੀ ਲੀਡਰ ਅਸ਼ੋਕ ਨਾਨੋਵਾਲ, ਦਿਲਾਵਰ ਦਿਲੀ, ਸਰਕਲ ਪ੍ਰਧਾਨ ਗੁਰਦੀਪ ਸਿੰਘ ਬਕਾਪੁਰ, ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ, ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਦਲਜੀਤ ਸਿੰਘ ਮਾਣੇਵਾਲ, ਰਿਟਾਇਰ ਡੀ. ਐਸ. ਪੀ. ਸਤਨਾਮ ਸਿੰਘ, ਅਸ਼ੋਕ ਕੁਮਾਰ ਕਰੀਮਪੁਰ ਧਿਆਨੀ, ਸਰਕਲ ਪ੍ਰਧਾਨ ਪੋਜੇਵਾਲ ਮਾਸਟਰ ਦੇਵਰਾਜ ਸੰਡਰੇਵਾਲ, ਜਥੇਦਾਰ ਸਤਨਾਮ ਸਿੰਘ ਸਹੂੰਗੜਾ, ਜਥੇਦਾਰ ਜੋਗਿੰਦਰ ਸਿੰਘ ਅਟਵਾਲ, ਹਜੂਰਾ ਸਿੰਘ ਪੈਲੀ, ਬਹਾਦਰ ਸਿੰਘ ਪੈਲੀ ਆਦਿ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਜੰਡਿਆਲਾ ਵਲੋਂ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਭਲਕੇ ਅਗਲੀ ਖ਼ਬਰ 'ਆਪ' ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਅਪਣਾਇਆ ਤਾਨਾਸ਼ਾਹੀ ਰਵੱਈਆ-ਸਹੋਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।