07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੁੱਖ ਮੰਤਰੀ ਤੀਰਥ ਯਾਤਰਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਢੰਡਾ

ਅਜੀਤ ਡੈਸਕ 09-06-2026
ਨਵਾਂਸ਼ਹਿਰ, 8 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਪਿੰਡ ਨੂਰਪੁਰ ਵਿਖੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਤੇ ਸਤਿੰਦਰ ਕੌਰ ਚੇਅਰਪਰਸਨ ਬਲਾਕ ਸੰਮਤੀ ਬੰਗਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਸੋਹਣ ਲਾਲ ਢੰਡਾ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਕਾਰ ਦਾ ਇਤਿਹਾਸਿਕ ਕਦਮ ਹੈ, ਜਿਸ ਨਾਲ 50 ਸਾਲ ਤੋਂ ਉੱਪਰ ਵਿਅਕਤੀਆਂ ਨੂੰ ਜਾਣ ਲਈ ਵੱਡੀ ਸਹੂਲਤ ਮਿਲ ਰਹੀ ਹੈ | ਉਨ੍ਹਾਂ ਆਖਿਆ ਕਿ ਇਸ ਨਾਲ ਜਿਥੇ ਸੰਗਤਾਂ ਤੀਰਥ ਯਾਤਰਾ ਕਰਦੀਆਂ ਹਨ, ਉਥੇ ਉਨ੍ਹਾਂ ਨੂੰ ਇਤਿਹਾਸਿਕ ਸਥਾਨਾਂ ਸੰਬੰਧੀ ਵੀ ਜਾਣਕਾਰੀ ਮਿਲਦੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸੰਗਤਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਿੰਡ ਨੂਰਪੁਰ ਤੇ ਸ਼ੇਖੂਪੁਰ ਤੋਂ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਆਖਿਆ ਕਿ ਬੰਗਾ ਹਲਕੇ 'ਚ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਯਤਨਾਂ ਸਦਕਾ ਲਗਾਤਾਰ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸਾਂ ਜਾ ਰਹੀਆਂ ਹਨ | ਇਸ ਮੌਕੇ ਪਵਨਜੀਤ ਸਿੰਘ ਸਿੱਧੂ ਸੰਗਠਨ ਹਲਕਾ ਇੰਚਾਰਜ ਬੰਗਾ, ਗੁਰਮੁਖ ਬਹਿਰਾਮ ਬਲਾਕ ਪ੍ਰਧਾਨ, ਨਵਕਾਤ ਭਰੋਮਜਾਰਾ, ਸੁਖਵਿੰਦਰ ਕੌਰ, ਭਜਨ ਕੌਰ, ਸੁਖਜੀਤ ਕੌਰ, ਮਹਿੰਦਰਪਾਲ ਸੁਮਨ, ਮਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਦੀ ਯਾਦ 'ਚ ਦੋ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸਮਾਪਤ ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੀ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।