06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਦੀਆਂ ਧੀਆਂ ਨੇ ਨੇਪਾਲ 'ਚ ਹੋਏ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਗੱਡੇ ਜਿੱਤ ਦੇ ਝੰਡੇ

ਅਜੀਤ ਡੈਸਕ 10-06-2026
ਨਵਾਂਸ਼ਹਿਰ, 9 ਜੂਨ (ਦੀਦਾਰ ਸਿੰਘ ਸ਼ੇਤਰਾ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ 17ਵੇਂ ਨੇਪਾਲ ਛੋਟੋਕਨ ਕਰਾਟੇ ਐਸੋਸੀਏਸ਼ਨ ਵਲੋਂ ਕਰਵਾਏ ਗਏ ਕਰਾਟੇ ਚੈਂਪੀਅਨਸ਼ਿਪ 'ਚ ਪੰਜਾਬ ਦੀਆਂ ਧੀਆਂ ਨੇ ਜਿੱਤ ਦੇ ਝੰਡੇ ਗੱਡ ਕੇ ਜਿਥੇ ਆਪਣੇ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ, ਉਥੇ ਹੀ ਇਨ੍ਹਾਂ ਖਿਡਾਰਨਾਂ ਨੇ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਨਾਂ ਵੀ ਅੰਤਰਰਾਸ਼ਟਰੀ ਪੱਧਰ 'ਤੇ ਲਿਆ ਪ੍ਰਸਿੱਧੀ ਹਾਸਲ ਕੀਤੀ ਹੈ | ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਰਾਜ ਪੁਰਸਕਾਰ ਵਿਜੇਤਾ ਪਿ੍ੰਸੀਪਲ ਡਾ. ਸੁਰਿੰਦਰ ਪਾਲ ਅਗਨੀਹੋਤਰੀ ਨੇ ਦਸਿਆ ਕਿ 2 ਜੂਨ ਤੋਂ 4 ਜੂਨ ਤੱਕ ਅੰਤਰਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲਿਆਂ 'ਚ ਸੰਸਥਾ ਦੀ ਨੌਵੀਂ ਜਮਾਤ ਦੀ ਸੁਮਨਦੀਪ ਕੌਰ ਨੇ ਗੋਲਡ ਮੈਡਲ ਅਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਸ਼ਰਨਦੀਪ ਕੌਰ ਅਤੇ ਨੈਨਾ ਨੇ ਬਰਾਊਾਨ ਮੈਡਲ ਜਿੱਤ ਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਂ ਉੱਚਾ ਕੀਤਾ ਹੈ | ਪਿ੍ੰਸੀਪਲ ਅਗਨੀਹੋਤਰੀ ਅਤੇ ਸਮੁੱਚੇ ਸਟਾਫ ਵਲੋਂ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਜੇਤੂ ਖਿਡਾਰਨਾਂ ਦੇ ਕੋਚ ਰਾਮ ਕੁਮਾਰ ਨੇ ਵੀ ਰਸਮੀ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਵੰਡੇ | ਕਰਾਟੇ ਚੈਂਪੀਅਨਸ਼ਿਪ ਵਿਚ ਜੇਤੂ ਖਿਡਾਰਨਾਂ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ |
ਪਿਛਲੀ ਖ਼ਬਰ ਬੱਸ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 1 ਦੀ ਮੌਤ, 2 ਜਖ਼ਮੀ ਅਗਲੀ ਖ਼ਬਰ ਪੀਰ ਬਾਬਾ ਤੋੜੇ ਸ਼ਾਹ ਦਾ ਸਾਲਾਨਾ ਜੋੜ ਮੇਲਾ 18 ਤੇ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।