ਬਲਾਚੌਰ, 9 ਜੂਨ (ਨਰੇਸ਼ ਧੌਲ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ ਸ਼ਰਮਾ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਦੇ ਸਹਿਯੋਗ ਨਾਲ ਇਲਾਕੇ ਦੇ ਮਿਹਨਤੀ ਤੇ ਜੁਝਾਰੂ ਅਕਾਲੀ ਆਗੂ ਹਰਦੇਵ ਸਿੰਘ ਰਾਣਾ ਪਿੰਡ ਮੋਹਰ ਨੂੰ ਵਪਾਰ ਵਿੰਗ ਹਲਕਾ ਬਲਾਚੌਰ ਤੋਂ ਪ੍ਰਧਾਨ ਨਿਯੁਕਤ ਕਰਨ 'ਤੇ ਸਮੁੱਚੀ ਪਾਰਟੀ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਨਵ-ਨਿਯੁਕਤ ਪ੍ਰਧਾਨ ਹਰਦੇਵ ਸਿੰਘ ਰਾਣਾ ਨੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਵੱਲੋਂ ਜਿਹੜਾ ਮੇਰੇ 'ਤੇ ਵਿਸ਼ਵਾਸ ਜਤਾਇਆ ਗਿਆ ਹੈ, ਉਸ 'ਤੇ ਖਰਾ ਉਤਰਦਾ ਹੋਇਆ ਮੈਂ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਇੱਕ ਕਰਦਾ ਰਹਾਂਗਾ | ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਹਰਦੇਵ ਸਿੰਘ ਰਾਣਾ ਨੂੰ ਵਧਾਈ ਦਿੱਤੀ ਗਈ ਅਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਗਈਆਂ |