ਮਜਾਰੀ/ਸਾਹਿਬਾ, 9 ਜੂਨ (ਨਿਰਮਲਜੀਤ ਸਿੰਘ ਚਾਹਲ)-ਬਾਬਾ ਨੰਦਾ ਦੇ ਅਸਥਾਨ ਪਿੰਡ ਛਦੌੜੀ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਸਲਾਨਾ ਸਮਾਗਮ ਕਰਵਾਏ ਗਏ | ਇਸ ਮੌਕੇ ਚਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਥਕ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ ਤੇ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਕੈਪਟਨ ਹਰਬੰਸ ਸਿੰਘ ਥਿਆੜਾ, ਕਸ਼ਮੀਰ ਸਿੰਘ ਅਤੇ ਮਹਿੰਦਰ ਸਿੰਘ ਦੋਵੇਂ ਨੰਬਰਦਾਰ, ਸਰਪੰਚ ਗੁਰਦੀਪ ਸਿੰਘ, ਹਰਨੇਕ ਸਿੰਘ ਥਿਆੜਾ, ਅਮਰਜੀਤ ਸਿੰਘ ਪਨੇਸਰ, ਸੰਦੀਪ ਸਿੰਘ, ਜਸਵੀਰ ਸਿੰਘ, ਗਿਆਨੀ ਰਜਿੰਦਰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ ਲਾਲੀ, ਸੁਰਜੀਤ ਸਿੰਘ, ਮਾਸਟਰ ਤੇਲੂ ਰਾਮ ਸਾਬਕਾ ਸਰਪੰਚ, ਕੁਲਦੀਪ ਸਿੰਘ ਕਾਨੂਗੋਂ, ਮਾਸਟਰ ਸੁਖਦੇਵ ਸਿੰਘ, ਮਨਜੀਤ ਸਿੰਘ, ਜਥੇਦਾਰ ਸੰਤੋਖ ਸਿੰਘ, ਕੁਲਦੀਪ ਸਿੰਘ ਤੇ ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ |