05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਜਾਗਰੂਕਤਾ ਸਮਾਗਮ

ਅਜੀਤ ਡੈਸਕ 10-06-2026
ਬੰਗਾ, 9 ਜੂਨ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਈਕੋ ਕਲੱਬ ਤੇ ਐਨ. ਐਸ. ਐਸ. ਯੂਨਿਟ ਵਲੋਂ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਤੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਵਾਤਾਵਰਨ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਰੱਖਿਆ ਤੇ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਵਾਤਾਵਰਨ ਸੁਰੱਖਿਆ ਤੇ ਕੁਦਰਤ ਦੀ ਸੰਭਾਲ ਲਈ ਸਮੂਹਿਕ ਪ੍ਰਣ ਨਾਲ ਕੀਤੀ ਗਈ | ਇਸ ਮੌਕੇ ਡਾ. ਕੁਲਦੀਪ ਕੌਰ ਮੈਂਬਰ ਈਕੋ ਕਲੱਬ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦਾ ਵਿਸ਼ਾ 'ਕੁਦਰਤ ਤੋਂ ਪ੍ਰੇਰਿਤ ਹੁੰਦਿਆਂ ਵਾਤਾਵਰਣ ਅਤੇ ਆਪਣੇ ਭਵਿੱਖ ਦੀ ਸੰਭਾਲ' ਰਿਹਾ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤ ਨਾਲ ਜੁੜਨ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੇ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਅੱਜ ਸੰਸਾਰ ਵਾਤਾਵਰਨ ਨਾਲ ਸੰਬੰਧਿਤ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ, ਪ੍ਰਦੂਸ਼ਣ ਤੇ ਕੁਦਰਤੀ ਸਰੋਤਾਂ ਦੀ ਲਗਾਤਾਰ ਘਾਟ ਵਰਗੀਆਂ ਸਮੱਸਿਆਵਾਂ ਮਨੁੱਖੀ ਜੀਵਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ | ਪ੍ਰੋ. ਰਵਿੰਦਰ ਕੌਰ ਮੈਂਬਰ ਈਕੋ ਕਲੱਬ ਨੇ ਕਿਹਾ ਕਿ ਰੁੱਖ ਕੁਦਰਤ ਦੀ ਅਮੋਲਕ ਦਾਤ ਹੈ ਜੋ ਨਾ ਸਿਰਫ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਸਗੋਂ ਵਾਤਾਵਰਨ ਨੂੰ ਸੰਤੁਲਿਤ ਰੱਖਣ, ਮਿੱਟੀ ਦੇ ਕਟਾਅ ਨੂੰ ਰੋਕਣ ਤੇ ਜੈਵਿਕ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਵਲੋਂ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਵਿਦਿਆਰਥੀਆਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਕਰਨ ਤੇ ਉਨ੍ਹਾਂ ਨੂੰ ਵਿਕਸਿਤ ਕਰਨ ਦਾ ਸੰਕਲਪ ਵੀ ਲਿਆ | ਇਸ ਮੌਕੇ ਈਕੋ ਕਲੱਬ ਦੇ ਮੈਂਬਰ ਪ੍ਰੋ. ਅਮਨਜੀਤ ਸਿੰਘ, ਪ੍ਰੋ. ਕਮਲਜੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਪ੍ਰੀਆ, ਅਮਨਦੀਪ ਸਿੰਘ, ਸਿਮਰਨ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸੱਤਵੇਂ ਭੰਗੜਾ ਸਿਖ਼ਲਾਈ ਕੈਂਪ ਦਾ ਆਗਾਜ਼ ਅਗਲੀ ਖ਼ਬਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਡਾ. ਨਛੱਤਰ ਪਾਲ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।