ਬੰਗਾ, 10 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਲੋਕ ਸਭਾ ਹਲਕਾ ਫਿਲੌਰ ਤੋਂ ਦੋ ਵਾਰ ਮੈਂਬਰ ਪਾਰਲੀਮੈਂਟ ਰਹੇੇ ਅਤੇ ਬਹੁਜਨ ਸਮਾਜ ਪਾਰਟੀ ਦੇ ਬੈਨਰ ਹੇਠ ਬਾਬਾ ਬੋਹੜ'ਦਾ ਖਿਤਾਬ ਹਾਸਲ ਕਰਨ ਵਾਲੇ ਸਵ. ਹਰਭਜਨ ਲਾਖਾ ਦੀ 12ਵੀਂ ਬਰਸੀ 14 ਜੂਨ ਨੂੰ ਬੰਗਾ ਵਿਖੇ ਮਨਾਈ ਜਾ ਰਹੀ ਹੈ | ਇਹ ਬਰਸੀ ਲਾਖਾ ਪਰਿਵਾਰ ਅਤੇ ਉਹਨਾਂ ਦੇ ਸ਼ੁੱਭ ਚਿੰਤਕਾਂ ਵਲੋਂ ਸਾਂਝੇ ਤੌਰ 'ਤੇ ਮਨਾਈ ਜਾ ਰਹੀ ਹੈ | ਮੁੱਖ ਪ੍ਰਬੰਧਕ ਜਗਤਾਰ ਬੀਕਾ, ਕੌਸਲਰ ਹਰਜਿੰਦਰ ਕੁਮਾਰ ਸੋਨੂੰ ਅਤੇ ਪਰਮਜੀਤ ਮਹਿਰਮਪੁਰੀ ਨੇ ਮੀਟਿੰਗ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ | ਉਹਨਾਂ ਦੱਸਿਆ ਕਿ ਬਰਸੀ ਸਮਾਗਮ ਮੌਕੇ ਰਾਜਨੀਤਿਕ ਪਾਰਟੀਆਂ, ਧਾਰਮਿਕ ਜੱਥੇਬੰਦੀਆਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਸਰਧਾ ਦੇੇ ਫੁੱਲ ਭੇਟ ਕਰਨਗੇ | ਇਸ ਦੇ ਨਾਲ ਹੀ ਗੁਰੂ ਰਵਿਦਾਸ ਹਸਪਤਾਲ ਦੀ ਮੈਡੀਕਲ ਟੀਮ ਦੀ ਅਗਵਾਈ ਵਿੱਚ ਮੁਫ਼ਤ ਮੈਡੀਕਲ ਕੈਂਪ ਲਾਇਆ ਜਾਵੇਗਾ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਮੌਕੇ ਲਾਖਾ ਪਰਿਵਾਰ ਵਲੋਂ ਦੱਸਿਆ ਗਿਆ ਕਿ ਇਲਾਕੇ ਦੀਆਂ ਸਮਾਜਿਕ ਸਖ਼ਸੀਅਤਾਂ ਦੇ ਸਹਿਯੋਗ ਨਾਲ ਸਵ. ਹਰਭਜਨ ਲਾਖਾ ਦੇੇ ਜੀਵਨ ਨਾਲ ਸਬੰਧਤ ਸੰਘਰਸ਼, ਪ੍ਰਾਪਤੀਆਂ ਅਤੇ ਸਮਾਜਿਕ ਸੇਵਾਵਾਂ ਦੇ ਸੁਨੇਹੇ ਨੂੰ ਘਰ-ਘਰ ਪਹੰਚਾਉਣ ਲਈ ਸਮੂਹਿਕ ਲਹਿਰ ਸਿਰਜੀ ਜਾਵੇਗੀ ਅਤੇ ਹਰ ਵਰ੍ਹੇ ਉਹਨਾਂ ਦੀ ਸਲਾਨਾ ਬਰਸੀ ਮੌਕੇ ਉਹਨਾਂ ਦੀਆਂ ਇਹਨਾਂ ਸੇਵਾਵਾਂ ਨੂੰ ਯਾਦ ਕੀਤਾ ਜਾਵੇਗਾ |