25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੌਜੂਦਾ ਸਰਕਾਰ ਹਰ ਫਰੰਟ 'ਤੇ ਹੋ ਰਹੀ ਹੈ ਫੇਲ੍ਹ ਸਾਬਤ-ਤਰਸੇਮ ਚੰਦਿਆਣੀ

ਅਜੀਤ ਡੈਸਕ 12-06-2026
ਬਲਾਚੌਰ, 11 ਜੂਨ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਚੌਧਰੀ ਤਰਸੇਮ ਲਾਲ ਚੰਦਿਆਣੀ ਤੇ ਚੌਧਰੀ ਹਰਮੇਸ਼ ਲਾਲ ਬਾਗੜੀ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਗੋਰਿਆਂ ਨੂੰ ਨੌਕਰੀਆਂ ਦੇਣ ਦੀਆਂ ਟਾਹਰਾਂ ਮਾਰਨ ਵਾਲੇ ਅੱਜ ਆਪਣੇ ਹੱਕ ਮੰਗ ਰਹੇ ਨੌਜਵਾਨਾਂ ਤੇ ਅੰਨ੍ਹੇਵਾਹ ਤਸ਼ੱਦਦ ਢਾਹ ਰਹੇ ਹਨ ਜੋ ਅਤਿ ਮੰਦਭਾਗਾ ਵਰਤਾਰਾ ਸਾਬਤ ਹੋ ਰਿਹਾ ਹੈ | ਇਸ ਤੋਂ ਇਲਾਵਾ ਪੰਜਾਬ ਸਿਰ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਕੇ ਪੰਜਾਬ ਦੀਆਂ ਜੜਾਂ ਨੂੰ ਪੂਰੀ ਤਰ੍ਹਾਂ ਖੋਖਲਾ ਕਰ ਦਿੱਤਾ ਗਿਆ ਹੈ | ਚੋਣਾਂ ਦੌਰਾਨ ਵੀ. ਆਈ. ਪੀ. ਕਲਚਰ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ, ਜੋ ਖਤਮ ਕਰਨਾ ਤਾਂ ਦੂਰ ਦੀ ਗੱਲ ਉਸ ਨੂੰ ਕਿਸੇ ਹੱਦ ਤੱਕ ਘਟਾਇਆ ਵੀ ਨਹੀਂ ਜਾ ਸਕਿਆ | ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ ਅਤੇ ਬੁਢਾਪਾ ਪੈਨਸ਼ਨ ਵਿਚ ਵਾਧਾ ਕਰਨਾ ਆਦਿ ਜਿਹੇ ਲਗਾਏ ਗਏ ਲਾਰੇ ਵੀ ਠੰਢੇ ਬਸਤੇ ਵਿਚ ਪਏ ਜਾਪ ਰਹੇ ਹਨ | ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀ ਮੌਜੂਦਾ 'ਆਪ' ਸਰਕਾਰ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਲਾਰੇ ਲੱਪਿਆਂ ਵਾਲੀ ਰਾਜਨੀਤੀ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ |
ਪਿਛਲੀ ਖ਼ਬਰ ਵਪਾਰੀਆਂ ਦੀ ਸੁਰੱਖਿਆ ਤੇ ਸੁਖਾਵੇਂ ਕਾਰੋਬਾਰੀ ਮਾਹੌਲ ਲਈ ਪੁਲਿਸ ਵਚਨਬੱਧ-ਡੀ. ਐਸ. ਪੀ. ਰੰਧਾਵਾ ਅਗਲੀ ਖ਼ਬਰ ਜਗਦੀਸ਼ ਕੌਰ ਨੇ ਐਸ. ਡੀ. ਐਮ. ਦਫ਼ਤਰ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।