24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡੀ. ਸੀ. ਗੁਲਪ੍ਰੀਤ ਸਿੰਘ ਔਲਖ ਨੇ ਸੁਣੀਆਂ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ

ਅਜੀਤ ਡੈਸਕ 12-06-2026
ਨਵਾਂਸ਼ਹਿਰ, 11 ਜੂਨ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣੇ ਦਫਤਰ ਵਿਚ ਸੁਤੰਤਰਤਾ ਸੰਗਰਾਮੀਆਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਧਿਆਨ ਨਾਲ ਸੁਣੀਆਂ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਰੇਲਵੇ ਵਿਚ ਮੁਫ਼ਤ ਸਫਰ ਸਹੂਲਤ, ਪੈਨਸ਼ਨ, ਮੈਡੀਕਲ ਸਹੂਲਤਾਂ, 300 ਯੂਨਿਟ ਬਿਜਲੀ ਮੁਫ਼ਤ ਤੇ ਹੋਰ ਭਲਾਈ ਸਕੀਮਾਂ ਨਾਲ ਸੰਬੰਧਤ ਮੁੱਦਿਆਂ ਤੋਂ ਜਾਣੂ ਕਰਵਾਇਆ | ਸੰਗਰਾਮੀਆਂ ਨੇ ਆਜ਼ਾਦੀ ਦੀ ਲੜਾਈ ਵਿਚ ਆਪਣੇ ਯੋਗਦਾਨ ਦਾ ਜ਼ਿਕਰ ਕੀਤਾ | ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਵਲੋਂ ਜੋ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ, ਉਨ੍ਹਾਂ 'ਚੋਂ ਕੁਝ ਮੰਗਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨਾਲ ਸੰਬੰਧਤ ਹਨ ਤੇ ਬਹੁਤ ਸਾਰੀਆਂ ਮੰਗਾਂ ਪਹਿਲਾਂ ਤੋਂ ਹੀ ਸਰਕਾਰ ਵਲੋਂ ਸੁਤੰਤਰਤਾ ਸੰਗਰਾਮੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ ਨੂੰ ਰਾਸ਼ਟਰ ਦੇ ਅਸਲ ਨਾਇਕ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਵਲੋਂ ਤਰਜੀਹੀ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਦੀਆਂ ਅਰਜ਼ੀਆਂ ਦੀ ਛੇਤੀ ਪੜਤਾਲ ਕਰਕੇ ਰਿਪੋਰਟ ਪੇਸ਼ ਕੀਤੀ ਜਾਵੇ ਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ | ਉਨ੍ਹਾਂ ਕਿਹਾ ਕਿ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡਾ ਫ਼ਰਜ਼ ਹੈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਘਰਸ਼ ਤੇਜ਼ ਕਰਨ ਦੀ ਲੋੜ-ਘੁੰਮਣ ਅਗਲੀ ਖ਼ਬਰ ਕਲੇਰਾਂ ਵਿਖੇ ਅੱਠ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।