24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਕਰੀਮਪੁਰ ਚਾਹਵਾਲਾ ਦੇ ਜਗਦੀਸ਼ ਕੁਮਾਰ ਨੂੰ ਗੁੱਜਰ ਵੈਲਫੇਅਰ ਬੋਰਡ ਪੰਜਾਬ ਦਾ ਸਟੇਟ ਮੈਂਬਰ ਬਣਾਇਆ

ਅਜੀਤ ਡੈਸਕ 12-06-2026
ਪੋਜੇਵਾਲ ਸਰਾਂ, 11 ਜੂਨ (ਨਵਾਂਗਰਾਈਾ)-ਗੁੱਜਰ ਵੈਲਫੇਅਰ ਬੋਰਡ ਪੰਜਾਬ ਦਾ ਵਿਸਥਾਰ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਟੇਟ ਮੈਂਬਰ ਤੇ ਜ਼ਿਲ੍ਹਾ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਨਿਯੁਕਤ ਕੀਤੇ ਗਏ ਹਨ | ਇਨ੍ਹਾਂ ਵਿਚ ਬਲਾਚੌਰ ਤਹਿਸੀਲ ਦੇ ਪਿੰਡ ਕਰੀਮਪੁਰ ਚਾਹਵਾਲਾ ਦੇ ਟਕਸਾਲੀ ਆਗੂ ਜਗਦੀਸ਼ ਕੁਮਾਰ ਨੂੰ ਗੁੱਜਰ ਵੈਲਫੇਅਰ ਬੋਰਡ ਪੰਜਾਬ ਦਾ ਸਟੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜਗਦੀਸ਼ ਕੁਮਾਰ ਨੇ ਸਟੇਟ ਮੈਂਬਰ ਨਿਯੁਕਤ ਹੋਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜਰੀਵਾਲ, ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੰਤੋਸ਼ ਕਟਾਰੀਆ ਵਿਧਾਇਕਾ ਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬਿ੍ਗੇਡੀਅਰ ਰਾਜ ਕੁਮਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਸਾਡੇ ਸਮਾਜ ਦੀਆਂ ਬਹੁਤ ਸਮੱਸਿਆਵਾਂ ਹਨ ਜੋ ਸਰਕਾਰ ਵਲੋਂ ਇਸ ਬਣਾਏ ਪਲੇਟਫਾਰਮ 'ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ | ਜਗਦੀਸ਼ ਕੁਮਾਰ ਨੂੰ ਗੁੱਜਰ ਵੈਲਫੇਅਰ ਬੋਰਡ ਪੰਜਾਬ ਦਾ ਸਟੇਟ ਮੈਂਬਰ ਬਣਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਪੀਰ ਬਾਬਾ ਸਾਧੂ ਸ਼ਾਹ ਚਿਸ਼ਤੀ ਵਲੋਂ ਕਮਲਜੀਤ ਬੰਗਾ ਦਾ ਸਨਮਾਨ ਅਗਲੀ ਖ਼ਬਰ ਦਰਬਾਰ ਬਾਬਾ ਪੀਪਾ ਰੰਗੀ 'ਚ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।