24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੇਵਾਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਦੀ ਮੀਟਿੰਗ

ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਸੇਵਾਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਦੀ ਮਾਸਿਕ ਮੀਟਿੰਗ ਪ੍ਰਧਾਨ ਲਾਲ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਦੇ ਉਪ ਪ੍ਰਧਾਨ ਜੋਗਿੰਦਰ ਪਾਲ ਆਦੀਆ ਨੇ ਸੇਵਾਮੁਕਤ ਕਰਮਚਾਰੀਆਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿਣ ਦੀ ਗੱਲ ਕਹੀ | ਇਸ ਮੌਕੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਪਟਿਆਲਾ 'ਚ 2600 ਬਿਜਲੀ ਕਰਮਚਾਰੀਆਂ 'ਤੇ ਕੀਤਾ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਸੀ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਸਲੂਕ ਤਾਂ ਕਿਸੇ ਜਾਨਵਰ ਨਾਲ ਵੀ ਨਹੀਂ ਕੀਤਾ ਜਾਂਦਾ | ਨੌਜਵਾਨਾਂ 'ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਡੀ. ਏ. ਤੇ ਬਕਾਇਆ ਰਕਮ (ਏਰੀਅਰ) ਦੇਣ ਲਈ ਨਾ ਤਾਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰ ਰਹੀ ਹੈ ਅਤੇ ਨਾ ਹੀ ਯੂਨੀਅਨਾਂ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਕਰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਕਰਮਚਾਰੀਆਂ 'ਚ ਇਕ ਵਾਰ ਫਿਰ ਰੋਸ ਦੀ ਲਹਿਰ ਫੈਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 20 ਜੂਨ ਤੋਂ ਪਹਿਲਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਕਰਮਚਾਰੀ ਮੁੜ ਸੰਘਰਸ਼ ਸ਼ੁਰੂ ਕਰਨਗੇ | ਇਸ ਮੌਕੇ ਅਸ਼ਵਨੀ ਸ਼ਰਮਾ, ਬਲਵਿੰਦਰ ਸਿੰਘ, ਨਰੇਸ਼ ਕੁਮਾਰ, ਮਦਨ ਲਾਲ, ਅਸ਼ੋਕ ਕੁਮਾਰ, ਦਸ਼ਰਥ ਲਾਲ, ਰਾਮ, ਤਰਲੋਚਨ ਸਿੰਘ, ਮਨੋਜ ਕੁਮਾਰ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਮੋਹਨ ਸਿੰਘ, ਹਰੀਸ਼ ਕੁਮਾਰ, ਸੀਤਾ ਰਾਮ, ਸੁਰਿੰਦਰ ਕੁਮਾਰ, ਅਸ਼ਵਨੀ ਸ਼ਰਮਾ ਐਸ. ਡੀ. ਓ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜਿਕ ਆਰਥਿਕ ਜਨਗਣਨਾ ਲਈ ਡਿਊਟੀਆਂ ਦੂਰ ਲਗਾਉਣ ਦੇ ਨਤੀਜਨ ਅਧਿਆਪਕਾਂ 'ਚ ਰੋਸ ਦੀ ਲਹਿਰ ਅਗਲੀ ਖ਼ਬਰ ਹੁਸ਼ਿਆਰਪੁਰ 'ਚ ਨਵਾਂ 'ਆਧਾਰ ਸੇਵਾ ਕੇਂਦਰ' ਖੋਲਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।