22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਧਾਇਕ ਰਾਜਾ ਗਿੱਲ ਨੇ ਪਿੰਡ ਗਾਲੋਵਾਲ ਦੀ ਪੰਚਾਇਤ ਨੂੰ 4 ਲੱਖ ਦਾ ਚੈੱਕ ਭੇਟ

ਅਜੀਤ ਡੈਸਕ 12-06-2026
ਗੜ੍ਹਦੀਵਾਲਾ, 11 ਜੂਨ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਗਾਲੋਵਾਲ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਵਿਧਾਇਕ ਗਿੱਲ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਵਲੋਂ ਇਲਾਕੇ ਅੰਦਰ ਕਰਵਾਏ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੀਆਂ ਰੱਖੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਮਿੰਟੂ, ਮਨਜਿੰਦਰ ਸਿੰਘ ਝੰਬੋਵਾਲ ਸੰਮਤੀ ਮੈਂਬਰ, ਸਰਪੰਚ ਸੁਰਿੰਦਰ ਕੌਰ, ਅੰਕੁਸ਼ ਮਸਤੀਵਾਲ, ਮਲਕੀਤ ਸਿੰਘ ਧਰਮਕੋਟ, ਬਲਵਿੰਦਰ ਸਿੰਘ ਸਰਹਾਲਾ, ਦਿਲਬਾਗ ਸਿੰਘ ਬੈਰਮਪੁਰ, ਆਸੀ ਬਾਹਗਾ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਜੁਗਿਆਲ 'ਚ ਖੇਡ ਗਰਾਊਾਡ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਸਮਾਜਿਕ ਆਰਥਿਕ ਜਨਗਣਨਾ ਲਈ ਡਿਊਟੀਆਂ ਦੂਰ ਲਗਾਉਣ ਦੇ ਨਤੀਜਨ ਅਧਿਆਪਕਾਂ 'ਚ ਰੋਸ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।