22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬੱਸ ਅੱਡਾ ਹੁਸ਼ਿਆਰਪੁਰ ਵਿਖੇ ਹੋਈ | ਚੇਅਰਮੈਨ ਅਵਤਾਰ ਸਿੰਘ ਝਿੰਗੜ, ਸੀਨੀਅਰ ਮੀਤ ਪ੍ਰਧਾਨ ਕਸ਼ਮੀਰਾ ਸਿੰਘ ਹਰਗੜ੍ਹ, ਕੈਸ਼ੀਅਰ ਕਮਲਜੀਤ ਮਿਨਹਾਸ, ਰਾਜਿੰਦਰ ਸਿੰਘ ਆਜ਼ਾਦ, ਪ੍ਰਵੀਨ ਕੁਮਾਰ ਮਾਹਿਲਪੁਰੀ ਤੇ ਹਰਦੀਪ ਸਿੰਘ ਨੇ ਪੰਜਾਬ ਪੁਲਿਸ ਦੁਆਰਾ ਬੇਰੁਜ਼ਗਾਰ ਲਾਈਨਮੈਨਾਂ ਉਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਦਫ਼ਤਰਾਂ 'ਚੋਂ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਸਾਹਿਬ ਦੀਆਂ ਤਸਵੀਰਾਂ ਹਟਾਉਣੀਆਂ ਚਾਹੀਦੀਆਂ ਹਨ ਕਿਉਂਕਿ ਡਾ. ਅੰਬੇਡਕਰ ਦਾ ਸੰਵਿਧਾਨ ਸਭ ਨੂੰ ਸਰਕਾਰ ਕੋਲੋਂ ਨੌਕਰੀਆਂ ਮੰਗਣ ਦਾ ਹੱਕ ਦਿੰਦਾ ਹੈ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੈਨਸ਼ਨਰਾਂ/ਮੁਲਾਜ਼ਮਾਂ ਦੇ ਡੀਏ ਤਾਂ ਕੀ ਤਨਖਾਹਾਂ ਵੀ ਖੋਹਣ ਨੂੰ ਫਿਰਦੀ ਹੈ ਪਰ ਮੁਲਾਜ਼ਮ ਤੇ ਪੈਨਸ਼ਨਰ ਬੇਰੁਜ਼ਗਾਰ ਲਾਈਨਮੈਨਾਂ ਦੇ ਹੱਕ ਵਿਚ ਪੂਰੀ ਤਰ੍ਹਾਂ ਖੜ੍ਹੇ ਹਨ | ਮੀਟਿੰਗ ਵਿਚ ਰਾਮ ਪ੍ਰਕਾਸ਼, ਮੁਖਤਿਆਰ ਸਿੰਘ, ਅਵਤਾਰ ਸਿੰਘ ਜੱਟ ਪੁਰੀ, ਸਰਵਣ ਸਿੰਘ, ਬਲਬੀਰ ਸਿੰਘ, ਹਰਦੀਪ ਸਿੰਘ, ਕਸ਼ਮੀਰ ਸਿੰਘ, ਗੁਰੂਦੱਤ, ਜੋਗਰਾਜ, ਬਾਲ ਕਿ੍ਸ਼ਨ, ਬਖਸ਼ੀਸ਼ ਸਿੰਘ, ਰਣਜੀਤ ਸਿੰਘ, ਰਤਨ ਸਿੰਘ, ਜਗਜੀਤ ਸਿੰਘ, ਸੋਹਣ ਲਾਲ ਚੱਕ ਗੁੱਜਰਾਂ, ਬਲਵਿੰਦਰ ਸਿੰਘ, ਪ੍ਰਵੀਨ ਕੁਮਾਰ, ਗੋਪਾਲ ਕਿ੍ਸ਼ਨ ਤੇ ਕਰਨੈਲ ਸਿੰਘ ਅਜੜਾਮ ਹਾਜ਼ਰ ਸਨ |
ਪਿਛਲੀ ਖ਼ਬਰ ਨਰਿੰਦਰ ਮੋਦੀ ਦਾ 12 ਸਾਲ ਲਗਾਤਾਰ ਪ੍ਰਧਾਨ ਮੰਤਰੀ ਬਣੇ ਰਹਿਣਾ ਇਤਿਹਾਸਕ ਉਪਲਬਧੀ-ਖੰਨਾ ਅਗਲੀ ਖ਼ਬਰ ਬਾਬਾ ਖੁੱਲ੍ਹਾ ਪੀਰ ਦੇ ਦਰਬਾਰ 'ਤੇ ਜੋੜ ਮੇਲਾ ਧੂਮ-ਧਾਮ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।