22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਰਿੰਦਰ ਮੋਦੀ ਦਾ 12 ਸਾਲ ਲਗਾਤਾਰ ਪ੍ਰਧਾਨ ਮੰਤਰੀ ਬਣੇ ਰਹਿਣਾ ਇਤਿਹਾਸਕ ਉਪਲਬਧੀ-ਖੰਨਾ

ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 12 ਸਾਲ ਲਗਾਤਾਰ ਪ੍ਰਧਾਨ ਮੰਤਰੀ ਬਣੇ ਰਹਿਣਾ, ਇਕ ਇਤਿਹਾਸਕ ਉਪਲਬਧੀ ਹੈ ਜੋ ਦੇਸ਼ ਦੇ ਕਰੋੜਾਂ ਲੋਕਾਂ ਦੁਆਰਾ ਦਿੱਤੇ ਗਏ ਸਹਿਯੋਗ ਦਾ ਨਤੀਜਾ ਹੈ | ਖੰਨਾ ਨੇ ਕਿਹਾ ਕਿ ਭਾਰਤ ਵਰਗੇ ਇਕ ਬਹੁਭਾਸ਼ੀ, ਬਹੁਸੰਸਕ੍ਰਿਤਿਕ ਤੇ ਬਹੁਧਰਮੀ ਦੇਸ਼ ਦਾ ਇੰਨੇ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਾ ਮਾਣ ਵਾਲੀ ਗੱਲ ਹੈ | ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ 'ਚੋਂ ਨਕਸਲਬਾਦ ਲਗਪਗ ਖਤਮ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੁਨੀਆਂ ਦੇ 32 ਦੇਸ਼ਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ | ਖੰਨਾ ਨੇ ਕਿਹਾ ਕਿ ਸਾਲ 2014 ਵਿਚ ਜਦੋਂ ਨਰਿੰਦਰ ਮੋਦੀ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਸਨ ਤਾਂ ਦੇਸ਼ ਦੇ 8 ਰਾਜਾਂ 'ਚ ਭਾਜਪਾ ਦੀ ਸਰਕਾਰ ਸੀ ਪਰ ਹੁਣ 22 ਰਾਜਾਂ 'ਚ ਭਾਜਪਾ ਦੀਆਂ ਸਰਕਾਰਾਂ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਅੱਜ ਦੇਸ਼ ਦੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਇਸ ਮੌਕੇ ਐਸ. ਪੀ. ਦੀਵਾਨ, ਦਵਿੰਦਰ ਦੂਆ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਦਰਬਾਰ ਬੀਬੀ ਸੂਦੀ ਦਾ ਸਾਲਾਨਾ ਸੱਭਿਆਚਾਰਕ ਮੇਲਾ 18 ਨੂੰ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।