22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਦਸੂਹਾ 'ਚ ਤੇਜ਼ ਹਨੇਰੀ-ਤੂਫ਼ਾਨ ਦਾ ਕਹਿਰ, ਦਰੱਖਤ ਡਿੱਗਣ ਨਾਲ ਬਿਜਲੀ ਸਪਲਾਈ ਪ੍ਰਭਾਵਿਤ

ਅਜੀਤ ਡੈਸਕ 12-06-2026
ਦਸੂਹਾ, 11 ਜੂਨ (ਕÏਸ਼ਲ)-ਦਸੂਹਾ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਆਏ ਤੇਜ਼ ਹਨੇਰੀ-ਤੂਫ਼ਾਨ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਤੂਫ਼ਾਨ ਦੀ ਤੀਬਰਤਾ ਕਾਰਨ ਕਈ ਲਿੰਕ ਸੜਕਾਂ ਤੇ ਮੁੱਖ ਮਾਰਗਾਂ 'ਤੇ ਵੱਡੀ ਗਿਣਤੀ ਵਿਚ ਦਰੱਖਤ ਅਤੇ ਉਨ੍ਹਾਂ ਦੀਆਂ ਭਾਰੀ ਟਾਹਣੀਆਂ ਡਿੱਗ ਗਈਆਂ, ਜਿਸ ਨਾਲ ਆਵਾਜਾਈ ਵਿਚ ਵੀ ਰੁਕਾਵਟਾਂ ਪੈਦਾ ਹੋਈਆਂ | ਤੇਜ਼ ਹਵਾਵਾਂ ਕਾਰਨ ਬਿਜਲੀ ਦੀਆਂ ਤਾਰਾਂ ਤੇ ਹੋਰ ਬਿਜਲੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਦੇ ਨਤੀਜੇ ਵਜੋਂ ਦਸੂਹਾ ਤੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ | ਬਿਜਲੀ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਥਾਵਾਂ 'ਤੇ ਪਹੁੰਚ ਕੇ ਬਹਾਲੀ ਦੇ ਕੰਮ ਵਿਚ ਜੁਟੀਆਂ ਹੋਈਆਂ ਹਨ, ਪਰ ਨੁਕਸਾਨ ਜ਼ਿਆਦਾ ਹੋਣ ਕਾਰਨ ਸਪਲਾਈ ਪੂਰੀ ਤਰ੍ਹਾਂ ਬਹਾਲ ਹੋਣ ਵਿਚ ਸਮਾਂ ਲੱਗ ਸਕਦਾ ਹੈ | ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਡਿੱਗੇ ਹੋਏ ਦਰੱਖਤਾਂ ਤੇ ਟੁੱਟੀਆਂ ਬਿਜਲੀ ਦੀਆਂ ਤਾਰਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਦੀ ਸੂਚਨਾ ਤੁਰੰਤ ਸੰਬੰਧਿਤ ਵਿਭਾਗ ਨੂੰ ਦੇਣ | ਤੂਫ਼ਾਨ ਤੋਂ ਬਾਅਦ ਪ੍ਰਸ਼ਾਸਨ ਤੇ ਵੱਖ-ਵੱਖ ਵਿਭਾਗਾਂ ਵਲੋਂ ਹਾਲਾਤ ਨੂੰ ਆਮ ਬਣਾਉਣ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ¢
ਪਿਛਲੀ ਖ਼ਬਰ ਲੈਕਚਰਾਰਾਂ ਦੀਆਂ 1013 ਅਸਾਮੀਆਂ ਊਠ ਦੇ ਮੂੰਹ 'ਚ ਜ਼ੀਰੇ ਦੇ ਸਮਾਨ-ਜੀ. ਟੀ. ਯੂ. ਅਗਲੀ ਖ਼ਬਰ ਬਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।