24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਬਲਾਚੌਰ ਵਿਖੇ ਅੱਜ ਮਨਾਇਆ ਜਾਵੇਗਾ ਮੱਸਿਆ ਦਾ ਦਿਹਾੜਾ

ਅਜੀਤ ਡੈਸਕ 15-06-2026

ਬਲਾਚੌਰ, 14 ਜੂਨ (ਦੀਦਾਰ ਸਿੰਘ ਬਲਾਚੌਰੀਆ)-ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਲੌਨੀ ਬਲਾਚੌਰ ਵਿਖੇ 15 ਜੂਨ ਨੂੰ ਮੱਸਿਆ ਦਾ ਦਿਹਾੜਾ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਠ ਦੇ ਭੋਗ ਉਪਰੰਤ ਸੰਤ ਬਾਬਾ ਗੁਰਦਿਆਲ ਸਿੰਘ ਟਾਂਡਾ ਉੜਮੁੜ ਕਥਾ ਕੀਰਤਨ ਤੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੀ ਲੜੀ ਦੇ ਭੋਗ 18 ਜੂਨ ਨੂੰ ਪਾਏ ਜਾਣਗੇ। ਬਾਬਾ ਹਰਜਿੰਦਰ ਸਿੰਘ ਬਰਾੜ ਨੇ ਬੱਚਿਆਂ ਨੂੰ ਗੁਰਬਾਣੀ ਦੀ ਸਿੱਖਿਆ ਰਹਿਤ ਮਰਿਆਦਾ ਤੇ ਗੁਰ ਇਤਿਹਾਸ ਦੀ ਜਾਣਕਾਰੀ ਦੇਣ ਲਈ ਗੁਰਦੁਆਰਾ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੋਨੀ ਬਲਾਚੌਰ ਵਿਖੇ 19 ਜੂਨ ਤੋਂ 30 ਜੂਨ ਨੂੰ ਹਰ ਸ਼ਾਮ 4 ਵਜੇ ਤੋਂ 6 ਵਜੇ ਤੱਕ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।

 

ਪਿਛਲੀ ਖ਼ਬਰ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਸੰਗੀਤ ਅਧਿਆਪਕ ਤੇ ਹਿੰਦੁਸਤਾਨੀ ਸ਼ਾਸਤਰੀ ਸੈਕਸੋਫੋਨ ਵਾਦਕ ਪ੍ਰਿਯੰ... ਅਗਲੀ ਖ਼ਬਰ ਗੁਰਦੁਆਰਾ ਘਾਗੋਂ ਗੁਰੂ ਕੀ ਵਿਖੇ ਸਾਲਾਨਾ ਜੋੜ ਮੇਲਾ ਅੱਜ-ਜੋਗਾ ਸਿੰਘ ਬਗਵਾਂਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।