11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

ਅਜੀਤ ਡੈਸਕ 16-06-2026

ਨਵਾਂਸ਼ਹਿਰ, 15 ਜੂਨ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਐਚ. �. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਚੌਂਕੀ ਇੰਚਾਰਜ ਜਾਡਲਾ ਸੰਜੀਵ ਕੁਮਾਰ (ਏ. ਐਸ. ਆਈ) ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਚੌਕੀ ਜਾਡਲਾ ਤੋਂ ਨਹਿਰ ਦੀ ਪਟੜੀ ਦੇ ਨਾਲ-ਨਾਲ ਹੁੰਦੇ ਹੋਏ ਮੇਨ ਹਾਈ-ਵੇ ਰੋਡ ਵੱਲ ਨੂੰ ਹੀ ਸੀ, ਜਦੋਂ ਪੁਲਿਸ ਪਾਰਟੀ ਹਾਈਵੇ ਤੋਂ ਥੋੜਾ ਪਿੱਛੇ ਸੀ ਤਾਂ ਜਠੇਰੇ ਗੋਤ ਭਰਾਨੀ ਨਾਈ ਮਾਜਰਾ ਕੋਲ ਪੁੱਜੇ ਤਾਂ ਜਠੇਰੇ ਦੇ ਵਿਹੜੇ ਬਰਾਂਡੇ ‘ਚ ਨੌਜਵਾਨ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਦੀ ਪਹਿਚਾਣ ਜਸ਼ਨ ਕੁਮਾਰ ਪੁੱਤਰ ਅਵਤਾਰ ਲਾਲ ਵਾਸੀ ਕਰਿਆਮ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ. ਐਚ. � ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਨਵੇਂ ਅਹੁਦਿਆਂ 'ਤੇ ਨਿਯੁਕਤ ਆਗੂਆਂ ਅਤੇ ਅਹੁਦੇਦਾਰਾਂ ਦਾ ਤੇਜਿੰਦਰ ਮਹਿਤਾ ਵਲੋਂ ਸਨਮਾਨ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਉਰਦੂ ਕੋਰਸ ਦਾ ਜੁਲਾਈ 2026 ਦੇ ਦਾਖ਼ਲੇ ਦੀ ਆਖ਼ਰੀ ਤਰੀਕ ’ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।