26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਾਰ-ਵਾਰ ਮੀਟਿੰਗਾਂ ਦੇ ਕੇ ਮੁੱਕਰ ਰਹੀ ਪੰਜਾਬ ਸਰਕਾਰ, ਵੋਕੇਸ਼ਨਲ ਅਧਿਆਪਕਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ

ਅਜੀਤ ਡੈਸਕ 17-06-2026

ਸੜੋਆ, 16 ਜੂਨ (ਹਰਮੇਲ ਸਹੂੰਗੜਾ)-ਐਨ. ਐਸ. ਕਿਊ ਐਫ਼ ਵੋਕੇਸ਼ਨਲ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੜੋਆ ਨੇ ਪੰਜਾਬ ਸਰਕਾਰ ਦੀ ਵੋਕੇਸ਼ਨਲ ਅਧਿਆਪਕਾਂ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਅਤੇ ਵਾਅਦਾ-ਖਿਲਾਫ਼ੀ ਦੀ ਨੀਤੀ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਲਗਾਤਾਰ ਮੀਟਿੰਗਾਂ ਦੇ ਕੇ ਮੁਕਰ ਰਹੀ ਹੈ ਤੇ ਹਜ਼ਾਰਾਂ ਵੋਕੇਸ਼ਨਲ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਐਨ. ਐਸ. ਕਿਊ. ਐਫ਼ ਵੋਕੇਸ਼ਨਲ ਟੀਚਰ ਫਰੰਟ ਵਲੋਂ ਤਿੰਨ ਰੋਜ਼ਾ ਸੰਕੇਤਕ ਧਰਨਾ ਲਗਾਇਆ ਗਿਆ ਸੀ। ਧਰਨੇ ਦੌਰਾਨ ਸਰਕਾਰ ਦੇ ਨੁਮਾਇੰਦਿਆਂ ਵਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਵੋਕੇਸ਼ਨਲ ਅਧਿਆਪਕਾਂ ਦੇ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸੇ ਤਹਿਤ 9 ਜੂਨ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ 10 ਜੂਨ ਨੂੰ ਸਬ-ਕਮੇਟੀ ਮੈਂਬਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਤੈਅ ਕੀਤੀਆਂ ਗਈਆਂ ਸਨ ਪਰ ਬਹੁਤ ਹੀ ਦੁੱਖ ਅਤੇ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਦੋਵੇਂ ਮੀਟਿੰਗਾਂ ਆਖਰੀ ਸਮੇਂ ‘ਤੇ ਰੱਦ ਕਰ ਦਿੱਤੀਆਂ। ਫਰੰਟ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ, ਸਗੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਵਲੋਂ ਵੋਕੇਸ਼ਨਲ ਅਧਿਆਪਕਾਂ ਨੂੰ ਸਿਰਫ਼ ਮੀਟਿੰਗਾਂ ਦੇ ਲਾਰਿਆਂ ਵਿਚ ਉਲਝਾ ਕੇ ਰੱਖਿਆ ਜਾ ਰਿਹਾ ਹੈ। ਹਰ ਵਾਰ ਮੀਟਿੰਗ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਜਦੋਂ ਹੱਲ ਵੱਲ੍ਹ ਵਧਣ ਦਾ ਸਮਾਂ ਆਉਂਦਾ ਹੈ ਤਾਂ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਜਾਂਦੀ ਹੈ। ਫਰੰਟ ਨੇ ਐਲਾਨ ਕੀਤਾ ਕਿ ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ ਜਲਦ ਹੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਸੜੋਆ ਨਵਾਂਸ਼ਹਿਰ, ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਸੁਖਰਾਜਬੀਰ ਸਿੰਘ ਤਰਨਤਾਰਨ, ਗੁਰਜੀਤ ਸਿੰਘ ਬਠਿੰਡਾ, ਸੁਖਵਿੰਦਰ ਸਿੰਘ ਨਵਾਂਸ਼ਹਿਰ, ਸਰਬਜੀਤ ਸਿੰਘ ਨਵਾਂਸ਼ਹਿਰ, ਕੁਲਦੀਪ ਸਿੰਘ ਨਵਾਂਸ਼ਹਿਰ, ਫਤਿਹ ਸਿੰਘ ਨਵਾਂਸ਼ਹਿਰ, ਦਵਿੰਦਰ ਸਿੰਘ ਨਵਾਂਸ਼ਹਿਰ, ਹਰੀ �ਮ, ਯੋਗੇਸ਼ ਮੌਜੂਦ ਸਨ।

ਪਿਛਲੀ ਖ਼ਬਰ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਸੈਂਟਰੀਏਂਟ ਫਾਰਮਾਸਿਊਟੀਕਲ ਤੇ ਸਫੇਰੂਲ ਫਾਊਂਡੇਸ਼ਨ ਵਲੋਂ ਲਗਾਏ ਕੈਂਪ ਦੌਰਾਨ 70 ਦੇ ਕਰੀਬ ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।