26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਅਜੀਤ ਡੈਸਕ 17-06-2026

ਬੰਗਾ, 16 ਜੂਨ (ਧਰਮਵੀਰ ਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ �ਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਬੜੀ ਸ਼ਰਧਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਈ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਸੰਗਤੀ ਰੂਪ ਵਿਚ ਜਾਪ ਕੀਤਾ ਗਿਆ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਛਬੀਲ ਦਾ ਆਰੰਭ ਹੋਇਆ ਤੇ ਠੰਢੇ ਮਿੱਠੇ ਜਲ ਨਾਲ ਸੰਗਤਾਂ ਨੂੰ ਛੋਲਿਆਂ ਦਾ ਪ੍ਰਸਾਦਿ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਸਮਰਪਣ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਮਿਸਾਲ ਹੈ। ਇਸ ਮੌਕੇ ਹੁਨਰਦੀਪ ਸਿੰਘ ਬਰਾੜ ਡਾਇਰੈਕਟਰ ਐਚ. ਆਰ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੁਖਮਿੰਦਰ ਕੌਰ ਉੱਭੀ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਜਸਕਰਨ ਸਿੰਘ, ਜੋਗਾ ਰਾਮ, ਕਾਬਲ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਡੋਗਰ ਸਿੰਘ, ਗੁਰਮੁੱਖ ਸਿੰਘ ਮੱਲੂਪੋਤਾ, ਸਮੂਹ ਡਾਕਟਰ ਸਾਹਿਬਾਨ, ਵਿਭਾਗਾਂ ਦੇ ਇੰਚਾਰਜ, ਸਮੂ੍ਹ ਸਟਾਫ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀ ਵੀ ਹਾਜ਼ਰ ਸਨ ।

ਪਿਛਲੀ ਖ਼ਬਰ ਕਿਸਾਨਾਂ ਲਈ ਖੁਸ਼ਖਬਰੀ ‘ਗ੍ਰੀਨ ਪੰਜਾਬ ਹਾਈਬ੍ਰਿਡ ਕਲੋਨ ਸਫੈਦਾ’ ਨਰਸਰੀ ਟਕਾਰਲਾ ਵਿਖੇ ਸਫੈਦੇ ਦੇ ਬੂਟਿਆਂ ਦੀ ਬੁਕਿੰਗ ਸ਼ੁ... ਅਗਲੀ ਖ਼ਬਰ ਵਾਰ-ਵਾਰ ਮੀਟਿੰਗਾਂ ਦੇ ਕੇ ਮੁੱਕਰ ਰਹੀ ਪੰਜਾਬ ਸਰਕਾਰ, ਵੋਕੇਸ਼ਨਲ ਅਧਿਆਪਕਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।