27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਟ੍ਰੇਨਿੰਗ ਪ੍ਰਾਪਤ ਕਰ ਰਹੇ ਨੌਜਵਾਨਾਂ ਦਾ ਪੋਕਸੋ ਐਕਟ ਅਤੇ ਪੌਸ਼ ਐਕਟ ਬਾਰੇ ਸੈਮੀਨਾਰ ਲਗਾਇਆ

ਅਜੀਤ ਡੈਸਕ 17-06-2026

ਨਵਾਂਸ਼ਹਿਰ, 16 ਜੂਨ (ਜਸਬੀਰ ਸਿੰਘ ਨੂਰਪੁਰ)-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵਲੋਂ ਜਾਰੀ ਦਿਸ਼ਾ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫ਼ਤ ਹੁਨਰ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਦਾ ਪੋਕਸੋ ਐਕਟ ਤੇ ਪੌਸ਼ ਐਕਟ ਬਾਰੇ ਸੈਮੀਨਾਰ ਲਗਾਇਆ। ਗੌਰਵ ਸ਼ਰਮਾ ਵਲੋਂ ਨੌਜਵਾਨਾਂ ਨੂੰ ਮਹਿਲਾਵਾਂ ਦੇ ਵਰਕ ਪਲੇਸ ‘ਤੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਨੌਜਵਾਨਾਂ ਨੂੰ ਗੁੱਡ ਟੱਚ, ਬੈਡ ਟੱਚ ਅਤੇ ਪਰਸਨਲ ਸਪੇਸ ਬਾਰੇ ਜਾਗਰੂਕ ਕੀਤਾ ਅਤੇ ਪੋਕਸੋ ਐਕਟ ਅਧੀਨ ਵੱਖ-ਵੱਖ ਸੈਕਸ਼ਨਾਂ ਅਧੀਨ ਸਜ਼ਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਸੰਬੰਧੀ ਉਨ੍ਹਾਂ ਵਲੋਂ ਮਹਿਲਾਵਾਂ ਦੇ ਮੌਲਿਕ ਅਧਿਕਾਰਾਂ ਬਾਰੇ ਦੱਸਿਆ ਗਿਆ। ਉਨ੍ਹਾਂ ਵਲੋਂ ਮਹਿਲਾਵਾਂ ਲਈ ਕੰਪਲੇਂਟ ਐਮਰਜੈਂਸੀ ਨੰਬਰ ਤੇ ਸਰਕਾਰ ਦੇ ਵੱਖ-ਵੱਖ ਪੋਰਟਲਾਂ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵਲੋਂ ਦੱਸਿਆ ਗਿਆ ਕਿ ਮਿਸ਼ਨ ਵਲੋਂ ਕੇਂਦਰੀ ਪ੍ਰਾਯੋਜਿਤ ਸਕੀਮ ਦੀਨ ਦਿਆਲ ਉਪਾਧਿਆ ਗ੍ਰਾਮੀਨ ਕੌਸ਼ਲ ਯੋਜਨਾ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰਿਟੇਲ ਅਤੇ ਇਲੈਕਟ੍ਰਾਨਿਕ ਸੈਕਟਰਾਂ ਵਿਚ ਮੁਫ਼ਤ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਵਲੋਂ ਰਾਜ ਕੁਮਾਰ ਤੇ ਟ੍ਰੇਨਿੰਗ ਸੈਂਟਰ ਦਾ ਸਮੂਹ ਸਟਾਫ ਮੌਜੂਦ ਸੀ।

ਪਿਛਲੀ ਖ਼ਬਰ ਸੀਨੀਅਰ ਸਿਟੀਜਨਜ਼ ਨੇ ਮੀਟਿੰਗ ਦੌਰਾਨ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਨਵਾਂਸ਼ਹਿਰ ਦੇ ਨਿਰੰਕਾਰੀ ਸਤਿਸੰਗ ਭਵਨ ’ਚ ਵਿਸ਼ਾਲ ਕੈਂਪ ਦੌਰਾਨ 134 ਯੂਨਿਟ ਖੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।