27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਤੇ ਰਾਸ਼ਟਰਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਤਿੰਦਰ ਸਿੰਘ ਸੈਣੀ ਨੇ ਫੜਿਆ ਭਾਜਪਾ ਦਾ ਪਲਾ

ਅਜੀਤ ਡੈਸਕ 17-06-2026

ਬਲਾਚੌਰ, 16 ਜੂਨ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵਲੋਂ ਬਹੁਤ ਹੀ ਸੁਹਿਰਦਤਾ ਨਾਲ ਭਾਰਤੀ ਜਨਤਾ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਭਰਵਾਂ ਬੂਰ ਪੈਣਾ ਸ਼ੁਰੂ ਹੋ ਗਿਆ। ਉਨ੍ਹਾਂ ਦੇ ਯਤਨਾਂ ਸਦਕਾ ਜਤਿੰਦਰ ਸਿੰਘ ਸੈਣੀ ਵਾਸੀ ਪਿੰਡ ਮਹਿਤਪੁਰ ਉਲੱਦਣੀ ਨੇ ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਤੇ ਰਾਸ਼ਟਰ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਪੱਲਾ ਫੜ ਲਿਆ। ਭਾਜਪਾ ਵਿਚ ਸ਼ਾਮਲ ਹੋਣ ਸਮੇਂ ਭਾਜਪਾ ਨਵਾਂਸ਼ਹਿਰ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਅਠਵਾਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਜਤਿੰਦਰ ਸਿੰਘ ਸੈਣੀ ਜੋ ਪਹਿਲਾਂ ਆਮ ਆਦਮੀ ਪਾਰਟੀ ਦੇ ਸਮਰਥਕ ਰਹੇ ਹਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਇਤਿਹਾਸਕ ਵਿਕਾਸ ਕਾਰਜਾਂ, ਗਰੀਬ ਕਲਿਆਣ ਯੋਜਨਾਵਾਂ, ਕਿਸਾਨਾਂ, ਨੌਜਵਾਨਾਂ ਤੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੇ ਉਨ੍ਹਾਂ ਨੂੰ ਭਾਜਪਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ। ਲੱਕੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੇ ਪੰਜਾਬ ਭਾਜਪਾ ਦੇ ਮਜ਼ਬੂਤ ਸੰਗਠਨ ਦੇ ਸਦਕਾ ਪੰਜਾਬ ਵਿਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ, ਜੋ ਸੂਬੇ ਨੂੰ ਵਿਕਾਸ, ਉਦਯੋਗ, ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਰਾਹ ‘ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਸੈਣੀ ਵਰਗੇ ਸਮਾਜ ਸੇਵੀ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਭਾਜਪਾ ਨਾਲ ਜੁੜਨ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦੀ ਸੰਪੂਰਨਤਾ ਮੌਕੇ ਪੁੱਜੇ ਸੰਤ ਮਹਾਂ... ਅਗਲੀ ਖ਼ਬਰ ਇੰਸਪੈਕਟਰ ਜਸਪਾਲ ਸਿੰਘ ਚੂਹੜਪੁਰ ਵਲੋਂ ਰਿਟਾਇਰਮੈਂਟ ਪਾਰਟੀ ’ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।