ਨਵਾਂਸ਼ਹਿਰ, 17 ਜੂਨ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀ� ਮਾਮਲੇ ‘ਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ‘ਤੇ ਪੁਤਲਾ ਫੂਕ ਮੁਜਾਹਰਾ ਕਰਕੇ ਕਾਨੂੰਨੀ ਕਾਰਵਾਈ, ਸੁਤੰਤਰ ਨਿਆਂਇਕ ਜਾਂਚ ਅਤੇ ਨੈਤਿਕ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਤੇ ਸਾਥੀ ਪਾਰਟੀ ਆਗੂਆਂ ਨੇ ਕਿਹਾ ਕਿ ਵਿਵਾਦਿਤ ਵੀਡੀ� ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਨੂੰ ਝੂਠਾ, ਐਡਿਟ ਕੀਤਾ ਹੋਇਆ ਅਤੇ ਰਾਜਨੀਤਿਕ ਸਾਜ਼ਿਸ ਦਾ ਹਿੱਸਾ ਦੱਸਿਆ ਜਾਂਦਾ ਰਿਹਾ, ਪਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੋਈਆਂ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਵਿੱਚ ਵੀਡੀ� ਨਾਲ ਕਿਸੇ ਵੀ ਕਿਸਮ ਦੀ ਐਡਿਟਿੰਗ, ਟੈਂਪਰਿੰਗ ਜਾਂ ਡੀਪਫੇਕ ਰਾਹੀਂ ਛੇੜਛਾੜ ਹੋਣ ਦੇ ਸਬੂਤ ਸਾਹਮਣੇ ਨਹੀਂ ਆਏ। ਅਜਿਹੀ ਸਥਿਤੀ ਵਿੱਚ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣਾ ਅਤੇ ਜਵਾਬਦੇਹੀ ਤੈਅ ਕਰਨੀ ਲਾਜ਼ਮੀ ਬਣ ਜਾਂਦੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਜਿਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਕੀਤੀ ਗਈ ਹੈ, ਉਸੇ ਤਰ੍ਹਾਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਹੋਰ ਪੰਥਕ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਵੀ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫ਼ੈਸਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਆਪਣੀਆਂ ਗਲਤੀਆਂ ਸਵੀਕਾਰ ਕੀਤੀਆਂ ਸਨ, ਪਰ ਬਾਅਦ ‘ਚ ਉਨ੍ਹਾਂ ਦੇ ਬਿਆਨਾਂ ਅਤੇ ਰਵੱਈਏ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਹੀ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ। ਇਸ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਮੰਨਣ ਦੀ ਬਜਾਏ ਅਵੱਗਿਆ ਅਤੇ ਹੰਕਾਰ ਵਾਲਾ ਰਵੱਈਆ ਅਪਣਾਉਣਾ ਪੰਥ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਥੇਦਾਰ ਸਾਹਿਬਾਨ ਨੂੰ ਇਸ ਮਾਮਲੇ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਬਣਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ । ਅੱਜ ਇਸ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੁੱਧ ਕੀਤੇ ਗਏ ਪੁਤਲਾ ਫੂਕ ਮੁਜਾਹਰੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ, ਜ਼ਿਲ੍ਹਾ ਉਪ ਪ੍ਰਧਾਨ ਸਤਪਾਲ ਸਿੰਘ ਖਾਲਸਾ, ਗੁਰਮੁਖ ਸਿੰਘ, ਐਡਵੋਕੇਟ ਪ੍ਰਵੇਸ਼ ਖੋਸਲਾ, ਬਾਬਾ ਗੁਰਜੀਤ ਸਿੰਘ, ਸੁਖਪਾਲ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਖਾਲਸਾ, ਅਮਰੀਕ ਸਿੰਘ ਰਾਏ, ਗੁਰਦੇਵ ਸਿੰਘ, ਜੋਗਾ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਮਾਨ, ਨਿਸ਼ਾਨ ਸਿੰਘ ਖੋਜਾਂ, �ਂਕਾਰ ਸਿੰਘ ਖੋਜਾਂ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੁਤਲਾ ਫੂਕ ਮੁਜਾਹਰਾ
ਅਜੀਤ ਡੈਸਕ
18-06-2026