18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਦਰ ਥਾਣਾ ਨਵਾਂਸ਼ਹਿਰ ਵਲੋਂ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

ਅਜੀਤ ਡੈਸਕ 18-06-2026

ਨਵਾਂਸ਼ਹਿਰ, 17 ਜੂਨ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੀ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.� ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਹਿਆਲਾ, ਘੱਕੇਵਾਲ ਸਾਈਡ ਨੂੰ ਨਹਿਰ ਸੂਆ ਦੇ ਨਾਲ-ਨਾਲ ਪਿੰਡ ਘੱਕੇਵਾਲ ਵੱਲ ਨੂੰ ਜਾ ਰਹੇ ਸੀ, ਘੱਕੇਵਾਲ ਹੈੱਡ ਤੋਂ ਥੋੜਾ ਅੱਗੇ ਇੱਕ ਨੌਜਵਾਨ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸਦੀ ਪਹਿਚਾਣ ਸੰਦੇਸੀ ਮਹਿਤੋ ਪੁੱਤਰ ਸ਼ਾਮ ਮਹਿਤੋ ਵਾਸੀ ਉਸਮਾਨਪੁਰ ਥਾਣਾ ਰਾਹੋਂ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ, ਇਸ ਮੌਕੇ ਐਸ.ਐਚ.� ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਦਾਨੀ ਸੱਜਣ ਦਾ ਗੁਰਦਆਰਾ ਪ੍ਰਬੰਧਕ ਕਮੇਟੀ ਪਿੰਡ ਦੁਪਾਲਪੁਰ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਹੁੰਦਾ ਹੈ ਢੁਕਵਾਂ ਸਮਾਂ -ਬੀਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।