18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ ਦੀ ਨਿਯੁਕਤੀ ਸੰਬੰਧੀ ਹੋਈ ਮੀਟਿੰਗ

ਅਜੀਤ ਡੈਸਕ 18-06-2026

ਨਵਾਂਸ਼ਹਿਰ, 17 ਜੂਨ (ਜਸਬੀਰ ਸਿੰਘ ਨੂਰਪੁਰ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ 2026 ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ �ਲਖ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ �ਲਖ ਵਲੋਂ 25 ਜੂਨ ਨੂੰ ਸ਼ੁਰੂ ਹੋਣ ਵਾਲੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਦੀਆ ਤਿਆਰੀਆਂ ਸਬੰਧੀ ਜਾਇਜਾ ਲਿਆ ਗਿਆ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਐਸ.ਆਈ.ਆਰ ਸਬੰਧੀ ਹੁਣ ਤੱਕ ਦੀਆਂ ਕੀਤੀਆਂ ਗਈਆਂ ਤਿਆਰੀਆਂ, ਟ੍ਰੇਨਿੰਗ, ਚੋਣ ਸਮੱਗਰੀ ਦੀ ਉਪਲੱਬਧਾ ਆਦਿ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਲੈਵਲ ਏਜੰਟ ਦੀ ਬੂਥ ਵਾਈਜ਼ ਨਿਯੁਕਤੀ ਦੀ ਤਾਜਾ ਸਥਿਤੀ ਦੀ ਜਾਣਕਾਰੀ ਲਈ ਗਈ ਅਤੇ ਜਿਨ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਅਜੇ ਤੱਕ ਬੀ.ਐਲ.ਏ ਦੀ ਨਿਯੁਕਤੀ ਨਹੀ ਕੀਤੀ ਗਈ ਉਨ੍ਹਾਂ ਨੂੰ ਟੇਲੀਫੋਨੀਕਲੀ ਸੰਪਰਕ ਵੀ ਕੀਤਾ ਗਿਆ ਅਤੇ ਜਲਦੀ ਤੋਂ ਪੋਲਿੰਗ ਬੂਥ ਵਾਈਜ ਬੀ.ਐਲ.ਏ ਨਿਯੁਕਤ ਕਰਨ ਲਈ ਬੇਨਤੀ ਕੀਤੀ ਗਈ, ਤਾਂ ਜ਼ੋ ਜਿਹੜੇ ਵੋਟਰ ਦੀ ਮੋਜੂਦਾ ਵੋਟ ਦੀ ਮੈਪਿੰਗ ਵੋਟਰ ਸੂਚੀ 2003 ਨਾਲ ਨਹੀ ਹੋ ਸਕੀ ਨੂੰ ਮੈਪ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਕਿਸੇ ਵੀ ਵੋਟਰ ਦੀ ਨਜਾਇਜ ਵੋਟ ਨਾ ਕੱਟੀ ਜਾਵੇ ਅਤੇ ਜਿਹੜੇ ਵੋਟਰ ਮੌਜੂਦ ਨਹੀ ਹਨ ਦੀ ਵੋਟ ਵੋਟਰ ਸੂਚੀ ਵਿੱਚ ਕੱਟ ਦਿੱਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ, ਈ.ਆਰ.�.-ਕਮ-ਉਪ-ਮੰਡਲ ਮੈਜਿਸਟ੍ਰੇਟ ਬਲਾਚੌਰ ਸੁਨੀਲ, ਈ.ਆਰ.�.-ਕਮ-ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਅਨਮਜੋਤ ਕੌਰ, ਈ.ਆਰ.�.-ਕਮ-ਉਪ ਮੰਡਲ ਮੈਜਿਸਟ੍ਰੇਟ ਬੰਗਾ ਵਿਪਲ ਭੰਡਾਰੀ, ਏ.ਈ.ਆਰ.�-1-ਕਮ-ਤਹਿਸੀਲਦਾਰ ਨਵਾਂਸ਼ਹਿਰ ਗੁਰਮੁੱਖ ਸਿੰਘ, ਏ.ਈ.ਆਰ.�-2-ਕਮ-ਨਾਇਬ ਤਹਿਸੀਲਦਾਰ ਨਵਾਂਸ਼ਹਿਰ, ਜ਼ਸਕਰਨ ਸਿੰਘ ਬਰਾੜ, ਏ.ਈ.ਆਰ.�-1-ਕਮ-ਕਾਰਜ ਸਾਧਕ ਅਫ਼ਸਰ ਬੰਗਾ ਰਾਜੀਵ ਸਰੀਨ ਤੋਂ ਇਲਾਵਾ ਚੋਣ ਤਹਿਸੀਲਦਾਰ ਅਮਨਦੀਪ ਸਿੰਘ ਹਾਜ਼ਰ ਸਨ।

ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਰਾਜੌਰੀ ਤੋਂ 2 ਗਿ੍ਫ਼ਤਾਰ ਅਗਲੀ ਖ਼ਬਰ ਦਾਨੀ ਸੱਜਣ ਦਾ ਗੁਰਦਆਰਾ ਪ੍ਰਬੰਧਕ ਕਮੇਟੀ ਪਿੰਡ ਦੁਪਾਲਪੁਰ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।